ਬਟਾਲਾ, 9 ਅਕਤੂਬਰ (ਹਿੰ. ਸ.)। ਦਲਵਿੰਦਰਜੀਤ ਸਿੰਘ ਡਿਪਟੀ ਕਮਿਸਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐੱਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਦੀ ਅਗਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਟਾਲਾ ਵੱਲੋ ਬਟਾਲਾ ਅਧੀਨ ਅਉਦੇਂ ਪਿੰਡ ਬਿਜਲੀਵਾਲ ਵਿਖੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਪ ਲਗਾਇਆ ਗਿਆ।ਇਸ ਮੌਕੇ ਡਾ. ਸਿਮਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਬਟਾਲਾ ਵੱਲੋ ਕਿਸਾਨਾ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਦਿਨੋ ਦਿਨ ਪ੍ਰਦੂਸ਼ਣ ਵਿਚ ਵਾਧਾ ਹੋ ਰਿਹਾ ਹੈ ਪਰ ਇਸ ਦੇ ਨਾਲ ਨਾਲ ਜ਼ਮੀਨ ਵਿਚਲੇ ਜਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਅੱਗ ਦੇ ਧੂੰਏ ਕਾਰਨ ਕਈ ਵਾਰ ਸੜਕਾਂ ਤੇ ਅਉਂਦੇ ਜਾਂਦੇ ਰਾਹੀਆ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਤੇ ਕਈ ਵਾਰ ਖੇਤਾਂ ਵਿਚ ਲਗਾਈ ਅੱਗ ਕਾਰਨ ਹਾਦਸੇ ਵੀ ਹੋ ਜਾਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਕਿਸੇ ਵੀ ਪੱਖ ਤੋਂ ਸਹੀ ਤੇ ਲਾਭਕਾਰੀ ਨਹੀ ਹੈ। ਇਸ ਮੌਕੇ ਉਹਨਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਹਿਕਮੇ ਵੱਲੋ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਬਾਰੇ ਕਿਸਾਨਾ ਨੂੰ ਜਾਣੂ ਕਰਵਾਇਆ ਅਤੇ ਕਿਸਾਨਾ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦੀਆਂ ਕੇਵਲ ਗੱਠਾਂ ਬਣਾ ਕੇ ਖੇਤ ਖਾਲੀ ਕਰਨ ਦੀ ਬਜਾਏ, ਝੋਨੇ ਦੀ ਪਰਾਲੀ ਨੂੰ ਸੁਪਰ ਸੀਡਰ ਦੀ ਵਰਤੋ ਕਰਕੇ ਖੇਤ ਵਿੱਚ ਵਾਹ ਕੇ ਕਣਕ ਦੀ ਬਜਾਈ ਕੀਤੀ ਜਾਵੇ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ