69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼
ਪਟਿਆਲਾ, 13 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ
69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦੇ ਆਗਾਜ਼ ਮੌਕੇ ਪਹਿਲੇ ਮੁਕਾਬਲੇ ਦੀ ਸ਼ੁਰੂਆਤ ਦਾ ਦ੍ਰਿਸ਼।


ਪਟਿਆਲਾ, 13 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼ੀ੍ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਮਿਤੀ 13 ਨਵੰਬਰ ਤੋਂ 14 ਨਵੰਬਰ ਤੱਕ ਕਰਵਾਏ ਜਾ ਰਹੇ ਹਨ।

ਵੀਰਵਾਰ ਨੂੰ ਹੋਏ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ,ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ,ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ ਡਿਊਟੀ ਨਿਭਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande