ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼
ਫਾਜ਼ਿਲਕਾ 13 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ਵਿੱਚ ਡਟੇ ਰਹਿਣ ਦੀਆਂ ਹਦਾਇ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼ ਜਾਰੀ ਕਰਨ ਮੌਕੇ।


ਫਾਜ਼ਿਲਕਾ 13 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ਵਿੱਚ ਡਟੇ ਰਹਿਣ ਦੀਆਂ ਹਦਾਇਤਾਂ ਦਿੱਤੀਆਂ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ. , ਵਧੀਕ ਡਿਪਟੀ ਕਮਿਸ਼ਨਰ (ਜ) ਮਨਦੀਪ ਕੌਰ ਤੇ ਵਧੀਕ ਡਿਪਟੀ (ਵਿਕਾਸ)ਸੁਭਾਸ਼ ਚੰਦਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਫੀਲਡ ਵਿੱਚ ਹੋਰ ਵਧੇਰੇ ਚੌਕਸੀ ਨਾਲ ਨਜ਼ਰ ਰੱਖੀ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ!

ਉਨ੍ਹਾਂ ਨੋਡਲ ਤੇ ਕਲੱਸਟਰ ਅਫਸਰਾਂ ਨੂੰ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਇਸ ਲਈ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਉਨਾਂ ਦੇ ਡਿਊਟੀ ਵਾਲੇ ਸਥਾਨਾਂ ਤੇ ਕਿਸੇ ਵੀ ਖੇਤ ਵਿਚਲੀ ਪਰਾਲੀ ਨੂੰ ਅੱਗ ਨਾ ਲੱਗੇ! ਉਹਨਾਂ ਕਿਹਾ ਕਿ ਨੋਡਲ ਤੇ ਕਲੱਸਟਰ ਅਫਸਰ ਗੁਰਦੁਆਰਿਆਂ ਵਿੱਚ ਅਨਾਊਂਸਮੈਂਟਾਂ ਰਾਹੀਂ ਤੇ ਖੁਦ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਤੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਵੀ ਦੱਸਣ!

ਡਿਪਟੀ ਕਮਿਸ਼ਨਰ ਤੇ ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨਾਂ ਵਲੋਂ ਸਟੱਬਲ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ ਪਰ ਕਲੱਸਟਰ ਤੇ ਨੋਡਲ ਅਫਸਰਾਂ ਵੱਲੋਂ ਇਹ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਪਰਾਲੀ ਵਾਲੀਆਂ ਗੱਠਾਂ ਵਾਲੇ ਥਾਂ ਤੇ ਕੋਈ ਵੀ ਕਿਸਾਨ ਬਚੀ ਹੋਈ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਵੇ! ਉਨ੍ਹਾਂ ਸਮੂਹ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਸਬੰਧੀ ਪੂਰਾ ਸਹਿਯੋਗ ਵੀ ਦਿੱਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande