ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ 17 ਨਵੰਬਰ (ਹਿੰ. ਸ.)। ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਸੋਮਵਾਰ ਨੂੰ ਤੀਸਰੇ ਦਿਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਮੁੜਮੁੜ (ਹੁਸ਼ਿਆਰਪੁਰ) ਲਈ ਰਵਾਨਾ ਹੋਇਆ। ਨਗਰ ਕੀ
ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੁੰਦਾ ਹੋਇਆ।


ਅੰਮ੍ਰਿਤਸਰ 17 ਨਵੰਬਰ (ਹਿੰ. ਸ.)। ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਸੋਮਵਾਰ ਨੂੰ ਤੀਸਰੇ ਦਿਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਮੁੜਮੁੜ (ਹੁਸ਼ਿਆਰਪੁਰ) ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਸਤਿਕਾਰ ਭੇਟ ਕੀਤਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਅਤੇ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ।

ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਆਰੰਭ ਹੋ ਕੇ ਨੌਸ਼ਹਿਰਾ ਪੱਤਣ, ਪੁਰੀਕਾ ਮੋੜ, ਮੁਕੇਰੀਆ, ਐਮਾਂ ਮਾਂਗਟ, ਉੱਚੀ ਬੱਸੀ, ਗੁਰਦੁਆਰਾ ਸ੍ਰੀ ਟੱਕਰ ਸਾਹਿਬ ਨਾਨਕ ਦਰਬਾਰ, ਦਸੂਹਾ, ਰੰਧਾਵਾ ਅੱਡਾ, ਗੁਰਦੁਆਰਾ ਗਰਨਾ ਸਾਹਿਬ (ਹੁਸ਼ਿਆਰਪੁਰ), ਖੁੱਡਾ, ਕੁਰਾਲਾ, ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਪੁੱਜੇਗਾ, ਜਿਥੋਂ ਭਲਕੇ 18 ਨਵੰਬਰ ਨੂੰ ਸਵੇਰੇ ਇਹ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ।ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande