
ਫਾਜ਼ਿਲਕਾ 18 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਨਵੀ ਦਿਖ ਪ੍ਰਦਾਨ ਕਰਨ ਲਈ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਪੱਖੋਂ ਅਣਗੋਲਿਆ ਨਾ ਰਹਿ ਜਾਵੇ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਦੋ ਦਿਨਾਂ ਵਿਚ ਪਿੰਡਾਂ ਨੂੰ ਕੁੱਲ 9.27 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਜਿਸ ਨਾਲ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾ ਸਕੇ।
ਹਲਕਾ ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡਾਂ ਨੂੰ ਨਵੀਂ ਦਿਸ਼ਾ ਤੇ ਦਸ਼ਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਪਿੰਡਾਂ ਦਾ ਬਹੁਪਖੀ ਵਿਕਾਸ ਲਾਜਮੀ ਹੈ ਇਸ ਲਈ ਪੰਚਾਇਤਾਂ ਨੂੰ ਪਿੰਡਾਂ ਵਿਖੇ ਹੋਣ ਵਾਲੇ ਜਰੂਰੀ ਵਿਕਾਸ ਕਾਰਜਾਂ ਲਈ ਗ੍ਰਾਂਟ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਛੱਪੜਾਂ ਦੀ ਸਾਫ-ਸਫਾਈ, ਨਵੀਆਂ ਗਲੀਆਂ –ਨਾਲੀਆਂ ਬਣਾਉਣ ਤੇ ਰਿਪੇਅਰ, ਗੰਦੇ ਪਾਣੀ ਦੀ ਨਿਕਾਸੀ ਆਦਿ ਹੋਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਪਿੰਡ ਵਿਖੇ ਮੁਢਲੀਆਂ ਸਹੂਲਤਾਂ ਦੀ ਪੂਰਤੀ ਹੋ ਸਕੇ ਤੇ ਪਿੰਡ ਲੋੜੀਂਦੀਆਂ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੋ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀ ਸੇਵਾ ਵਿਚ ਹਾਜਰ ਹੋ ਕੇ ਲਗਾਤਾਰ ਕੰਮ ਕਰ ਰਹੀ ਹੈ ਤੇ ਲੋਕ ਹਿਤ ਕਾਰਜ ਉਲੀਕ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ