ਫ਼ਰੀਦਕੋਟ ਤੋਂ 20 ਨਵੰਬਰ ਨੂੰ ਰਵਾਨਾ ਹੋਵੇਗਾ ਮਾਲਵਾ ਜ਼ੋਨ ਦਾ ਅਲੌਕਿਕ ਨਗਰ ਕੀਰਤਨ : ਹਰਜੋਤ ਕੌਰ
ਫ਼ਰੀਦਕੋਟ, 19 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਬਾਬਾ ਜੈਤਾ ਜੀ ਦੀਆ ਅਮਰ ਕੁਰਬਾਨੀਆਂ ਨੂੰ ਸਮਰਪਿਤ 20 ਨਵੰਬਰ ਨੂੰ ਫ਼ਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਮਾਲਵਾ ਜ਼ੋਨ ਦੇ ਅਲ
ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ।


ਫ਼ਰੀਦਕੋਟ, 19 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਬਾਬਾ ਜੈਤਾ ਜੀ ਦੀਆ ਅਮਰ ਕੁਰਬਾਨੀਆਂ ਨੂੰ ਸਮਰਪਿਤ 20 ਨਵੰਬਰ ਨੂੰ ਫ਼ਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਮਾਲਵਾ ਜ਼ੋਨ ਦੇ ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ ਨੇ ਲਿਆ।

ਵਧੀਕ ਡਿਪਟੀ ਕਮਿਸ਼ਨਰ ਮੈਡਮ (ਜ) ਹਰਜੋਤ ਕੌਰ ਨੇ ਨਗਰ ਕੀਰਤਨ ਦੇ ਰੂਟ ਦਾ ਫ਼ੀਲਡ ਵਿਜ਼ਿਟ ਕਰਦੇ ਹੋਏ ਸਫਾਈ, ਸੜਕਾਂ ਦੀ ਹਾਲਤ, ਸਟਰੀਟ ਲਾਈਟਾਂ, ਪਾਣੀ ਦੀ ਉਪਲਬਧਤਾ, ਟ੍ਰੈਫ਼ਿਕ ਮੈਨੇਜਮੈਂਟ ਅਤੇ ਲੰਗਰ ਸਥਾਨਾਂ ਸਮੇਤ ਹੋਰ ਪ੍ਰਬੰਧਾਂ ਦੀ ਬਾਰਿਕੀ ਨਾਲ ਜਾਂਚ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜਿੱਥੇ ਵੀ ਕਮੀ ਜਾਂ ਖਾਮੀਆਂ ਹਨ, ਉਨ੍ਹਾਂ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਖ਼ਾਸ ਤੌਰ ’ਤੇ ਸਫਾਈ ਪ੍ਰਬੰਧਾਂ ਉੱਤੇ ਜ਼ੋਰ ਦਿੰਦਿਆਂ ਕਿਹਾ ਗਿਆ ਕਿ ਰੂਟ ’ਤੇ ਪੂਰੀ ਸਫਾਈ, ਕੂੜੇਦਾਨਾਂ ਦੀ ਸਥਾਪਨਾ, ਰਾਤ ਸਮੇਂ ਯੋਗ ਰੋਸ਼ਨੀ ਅਤੇ ਪੀਣ ਵਾਲੇ ਪਾਣੀ ਦੀ ਵਧੀਆ ਉਪਲਬਧਤਾ ਯਕੀਨੀ ਬਣਾਈ ਜਾਵੇ। ਲੰਗਰ ਸਥਾਨਾਂ ’ਤੇ ਸਫਾਈ ਤੇ ਕੂੜਾ ਨਿਪਟਾਰਾ ਮਿਆਰੀ ਹੋਵੇ। ਇਸ ਤੋਂ ਇਲਾਵਾ ਟ੍ਰੈਫ਼ਿਕ ਮੈਨੇਜਮੈਂਟ ਅਤੇ ਫਸਟ ਏਡ ਸਹੂਲਤਾਂ ਨੂੰ ਵੀ ਪੂਰੀ ਤਰ੍ਹਾਂ ਤਿਆਰ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande