ਮੰਤਰੀ ਮੋਹਿੰਦਰ ਭਗਤ ਵਲੋਂ ਜਲੰਧਰ ਪੱਛਮੀ ਦੇ ਕੌਂਸਲਰਾਂ ਨੂੰ 32 ਨਵੀਆਂ ਫੌਗਿੰਗ ਮਸ਼ੀਨਾਂ ਦੀ ਵੰਡ
ਜਲੰਧਰ, 2 ਨਵੰਬਰ (ਹਿੰ. ਸ.)। ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਕੌਂਸਲਰਾਂ ਨੂੰ ਬਸਤੀ ਨੌ ਦਫਤਰ ਵਿਖੇ 32 ਨਵੀਆਂ ਫੌਗਿੰਗ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ
.


ਜਲੰਧਰ, 2 ਨਵੰਬਰ (ਹਿੰ. ਸ.)। ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਕੌਂਸਲਰਾਂ ਨੂੰ ਬਸਤੀ ਨੌ ਦਫਤਰ ਵਿਖੇ 32 ਨਵੀਆਂ ਫੌਗਿੰਗ ਮਸ਼ੀਨਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੇਂ ਫੌਗਿੰਗ ਯੁਨਿਟ ਸ਼ਹਿਰ ਵਿੱਚ ਖਾਸ ਕਰਕੇ ਮਾਨਸੂਨ ਤੋਂ ਬਾਅਦ ਮੱਛਰਾਂ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਆਲੇ-ਦੁਆਲੇ ਨੂੰ ਸਾਫ਼ ਰੱਖਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਕੈਬਨਿਟ ਮੰਤਰੀ ਵਲੋਂ ਬਾਲੀਵੁੱਡ ਸਟਾਰ ਸਲਮਾਨ ਖਾਨ ਦੀ 'ਬੀਇੰਗ ਹਿਊਮਨ ਫਾਊਂਡੇਸ਼ਨ' ਵਲੋਂ ਇਹ ਫੌਗਿੰਗ ਮਸ਼ੀਨਾਂ ਦਾਨ ਕਰਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਪਹਿਲਕਦਮੀ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ ਦੀ ਲਾਮਿਸਾਲ ਉਦਾਹਰਣ ਸਿੱਧ ਹੋਵੇਗੀ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀ ਨਾਗਰਿਕਾਂ ਦੀ ਸਿਹਤ ਪਖੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਮੱਛਰ ਵਿਰੋਧੀ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੇ ਨਾਲ-ਨਾਲ ਕਿਤੇ ਵੀ ਬਦਬੂਦਾਰ ਪਾਣੀ ਇਕੱਤਰ ਨਾ ਹੋਣ ਦਿੱਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande