ਐਸਜੀਪੀਸੀ ਪ੍ਰਧਾਨਗੀ ਦੀ ਚੋਣ ਲੜੇਗਾ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ
ਸ੍ਰੀ ਅੰਮ੍ਰਿਤਸਰ ਸਾਹਿਬ, 2 ਨਵੰਬਰ (ਹਿੰ. ਸ.)… ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ ਐਸਜੀਪੀਸੀ ਮੈਂਬਰਾਂ ਦੀ ਸਮੂਹਿਕ ਰਾਇ ਤੋਂ ਬਾਅਦ ਭਲਕੇ ਐਸਜੀਪੀਸੀ ਦੇ ਜਨਰਲ ਹਾਊਸ ਵਿੱਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾ
ਐਸਜੀਪੀਸੀ ਪ੍ਰਧਾਨਗੀ ਦੀ ਚੋਣ ਲੜੇਗਾ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ


ਸ੍ਰੀ ਅੰਮ੍ਰਿਤਸਰ ਸਾਹਿਬ, 2 ਨਵੰਬਰ (ਹਿੰ. ਸ.)… ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ ਐਸਜੀਪੀਸੀ ਮੈਂਬਰਾਂ ਦੀ ਸਮੂਹਿਕ ਰਾਇ ਤੋਂ ਬਾਅਦ ਭਲਕੇ ਐਸਜੀਪੀਸੀ ਦੇ ਜਨਰਲ ਹਾਊਸ ਵਿੱਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ ਐਸਜੀਪੀਸੀ ਮੈਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਸਮੁੱਚੀ ਲੀਡਰਸ਼ਿਪ ਅਤੇ ਐਸਜੀਪੀਸੀ ਮੈਬਰਾਂ ਦੇ ਸੁਝਾਅ ਤੋਂ ਬਾਅਦ ਭਲਕੇ ਐਸਜੀਪੀਸੀ ਜਨਰਲ ਹਾਊਸ ਵਿੱਚ ਸਰਗਰਮ ਰੂਪ ਵਿੱਚ ਆਉਣ ਦਾ ਫੈਸਲਾ ਕੀਤਾ ਗਿਆ।

ਸ੍ਰੀ ਅੰਮ੍ਰਿਤਸਰ ਸਾਹਿਬ ਦਫਤਰ ਤੋ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਐਸਜੀਪੀਸੀ ਪ੍ਰਧਾਨਗੀ ਦੇ ਅਹੁਦੇ ਲਈ ਕੌਣ ਉਮੀਦਵਾਰ ਹੋਵੇਗਾ, ਇਹ ਸਾਰੇ ਅਧਿਕਾਰ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਦਿੱਤੇ ਗਏ ਹਨ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ, ਜਦੋਂ ਪੂਰਨ ਵਿੱਚ ਅਧਿਕਾਰ ਖੁਦ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਮਿਲੇ ਹੋਣ।

ਦਫਤਰ ਤੋਂ ਜਾਰੀ ਬਿਆਨ ਵਿੱਚ ਇਹ ਸਪਸ਼ਟ ਕੀਤਾ ਗਿਆ ਹੈ ਕਿ, ਪਾਰਟੀ ਦੀ ਸਮੂਹਿਕ ਲੀਡਰਸ਼ਿਪ ਦੀ ਭਾਵਨਾ ਹੈ ਕਿ ਐਸਜੀਪੀਸੀ ਦੇ ਸਮੂਹ ਮੈਬਰ ਸਾਹਿਬਾਨ ਅਤੇ ਚੁਣੀ ਜਾਣ ਵਾਲੀ ਅੰਤ੍ਰਿੰਗ ਕਮੇਟੀ ਦੇ ਮੈਬਰ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾ, ਮਰਿਯਾਦਾ ਅਤੇ ਸਰਵ ਉੱਚਤਾ ਨੂੰ ਠੇਸ ਪਹੁੰਚਾਉਣ ਵਾਲੇ ਕਾਰਜਾਂ ਖਿਲਾਫ ਜਰੂਰ ਅਵਾਜ ਉਠਾਉਣ।

ਜਾਰੀ ਬਿਆਨ ਵਿਚ ਕਿਹਾ ਗਿਆ ਹੈ ਜਨਰਲ ਇਜਲਾਸ ਤੋਂ ਪਹਿਲਾਂ ਪਾਰਟੀ ਨਾਲ ਸਬੰਧਿਤ ਸਮੂਹਿਕ ਰੂਪ ਵਿੱਚ ਇਕੱਠੇ ਹੋਕੇ ਆਪਣੀ ਅਗਲੀ ਰਣਨੀਤੀ ਤਿਆਰ ਕਰਨਗੇ। ਪਿਛਲੇ ਸਮੇਂ ਵਿੱਚ ਹੋਏ ਵੱਡੇ ਪੰਥਕ ਮਰਿਯਾਦਾ ਦੇ ਘਾਣ ਖਿਲਾਫ ਜਨਰਲ ਹਾਊਸ ਵਿੱਚ ਆਪਣੀ ਆਵਾਜ ਜਰੂਰ ਬੁਲੰਦ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande