ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ
ਖੇਮਕਰਨ/ਤਰਨ ਤਾਰਨ, 22 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਸਰਵਣ ਸਿੰਘ ਧੁ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਦਾ ਦ੍ਰਿਸ਼।


ਖੇਮਕਰਨ/ਤਰਨ ਤਾਰਨ, 22 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਸਰਵਣ ਸਿੰਘ ਧੁੰਨ, ਐੱਸ.ਡੀ.ਐੱਮ. ਪ੍ਰੀਤ ਇੰਦਰ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ ਅਤੇ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ।

ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਭਾਈ ਰਜਿੰਦਰ ਸਿੰਘ ਭੂਰਾ, ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਕੁੱਲ ਲੋਕਾਈ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਉੱਪਰ ਚੱਲ ਕੇ ਆਪਣੇ ਜੀਵਨ ਨੂੰ ਸਫ਼ਲਾ ਕਰਨਾ ਚਾਹੀਦਾ ਹੈ।

ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 4 ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਸਜਾਏ ਗਏ ਹਨ ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਤਰਨ ਤਾਰਨ ਸ਼ਹਿਰ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਨਿਮਾਣਾ ਸੇਵਕ ਬਣ ਕੇ ਇਹ ਸਾਰੇ ਸ਼ਤਾਬਦੀ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਮਿਤੀ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande