ਅਜਨਾਲਾ ਦੇ ਪਿੰਡ ਕਮਾਲ ਖਾਂ ਦੇ 28 ਸਾਲਾ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਅੰਮ੍ਰਿਤਸਰ, 23 ਨਵੰਬਰ (ਹਿੰ. ਸ.)। ਛੀਨਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕਮਾਲ ਖਾਂ ਦੇ ਇਕ 28 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਪਾਲ ਸਿੰਘ ਪੁੱਤਰ ਪਿਆਰਾ ਸਿੰਘ ਜੋ ਕਿ ਪਿੰਡ ਚੱਕ ਕਮਾਲ ਖਾਂ ਤੋਂ ਆਪਣੇ ਮੋਟਰਸਾਈਕਲ ’
.


ਅੰਮ੍ਰਿਤਸਰ, 23 ਨਵੰਬਰ (ਹਿੰ. ਸ.)। ਛੀਨਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕਮਾਲ ਖਾਂ ਦੇ ਇਕ 28 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਧਰਮਪਾਲ ਸਿੰਘ ਪੁੱਤਰ ਪਿਆਰਾ ਸਿੰਘ ਜੋ ਕਿ ਪਿੰਡ ਚੱਕ ਕਮਾਲ ਖਾਂ ਤੋਂ ਆਪਣੇ ਮੋਟਰਸਾਈਕਲ ’ਤੇ ਓਠੀਆਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ ਉਹ ਜਦੋਂ ਵਾਪਸ ਜਾ ਰਿਹਾ ਸੀ ਤਾਂ ਨਜ਼ਦੀਕ ਪੈਂਦੇ ਪਿੰਡ ਮਾਲਾਕੀੜੀ ਦੇ ਨਜ਼ਦੀਕ ਸਕੂਲ ਦੇ ਛੋਟੇ ਵਿਦਿਆਰਥੀ, ਜੋ ਸੜਕ ’ਤੇ ਆ ਰਹੇ ਸਨ, ਨੂੰ ਬਚਾਉਂਦਿਆਂ ਉਸ ਦਾ ਮੋਟਰਸਾਈਕਲ ਸੜਕ ’ਤੇ ਡਿੱਗ ਪਿਆ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਪਰਿਵਾਰ ਵਾਲਿਆਂ ਨੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਜਿਥੇ ਉਸ ਦੀ ਬੀਤੀ ਰਾਤ ਮੌਤ ਹੋ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande