ਕੇਂਦਰ ਸਰਕਾਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਸਾਜ਼ਿਸ਼ ਕਰਕੇ ਸਾਡੇ ਜ਼ਖ਼ਮਾਂ ’ਤੇ ਨਮਕ ਛਿੜਕ ਰਹੀ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 23 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਕਦੇ ਉਮੀਦ ਨਹੀਂ ਸੀ ਕਿ ਦੇਸ਼ ਭਰ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੌਕੇ ’ਤੇ ਕੇਂਦਰ ਸਰਕਾਰ ਪੰਜਾਬ ਤੋਂ ਚੰਡੀਗੜ੍ਹ ਖੋਹਣ
ਡਾ. ਦਲਜੀਤ ਸਿੰਘ ਚੀਮਾ।


ਚੰਡੀਗੜ੍ਹ, 23 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਕਦੇ ਉਮੀਦ ਨਹੀਂ ਸੀ ਕਿ ਦੇਸ਼ ਭਰ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੌਕੇ ’ਤੇ ਕੇਂਦਰ ਸਰਕਾਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਸਾਜ਼ਿਸ਼ ਕਰੇਗਾ। ਇਸ ਇਤਿਹਾਸਕ ਪਲ ’ਤੇ ਸਾਡੀ ਉਮੀਦ ਸੀ ਕਿ ਕੇਂਦਰ ਕੁਝ ਪੁਰਾਣੀਆਂ ਬੇਇਨਸਾਫ਼ੀਆਂ ਨੂੰ ਦੂਰ ਕਰੇਗਾ, ਨਾ ਕਿ ਪੰਜਾਬ ਦੇ ਜ਼ਖ਼ਮਾਂ ’ਤੇ ਹੋਰ ਨਮਕ ਛਿੜਕ ਰਹੀ।

ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੇ ਆਉਣ ਵਾਲੇ ਸਰਦ ਰੁੱਤ ਦੇ ਸ਼ੈਸ਼ਨ ਵਿਚ ਕੇਂਦਰ ਵਲੋਂ ਲਿਆਂਦੇ ਜਾ ਰਹੇ ਸੰਵਿਧਾਨ (131ਵੇਂ ਸੋਧ) ਬਿੱਲ ਦੀ ਖ਼ਬਰ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਪੰਜਾਬ ਵਿਰੋਧੀ ਕਦਮ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਵਿਚ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਪਾਰਟੀ ਵਲੋਂ ਸੀਨੀਅਰ ਸੰਵਿਧਾਨਕ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਗੈਰ-ਸੋਚੇ ਸਮਝੇ ਲਏ ਜਾ ਰਹੇ ਗਲਤ ਫ਼ੈਸਲੇ ਦੇ ਵਿਰੁੱਧ ਅਗਲੀ ਰਣਨੀਤੀ ਮੀਟਿੰਗ ਵਿਚ ਤੈਅ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande