ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗੋਬਿੰਦ ਜੀ ਦੇ ਗੁਰਿਆਈ ਦਿਵਸ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ, 23 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗੋਬਿੰਦ ਜੀ ਦੇ ਗੁਰਿਆਈ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਦੀਆਂ ਲੱਖ-ਲੱਖ ਵਧਾਈਆਂ।

ਉਨ੍ਹਾਂ ਅੱਗੇ ਲਿਖਿਆ ਕਿ ਦਸਮੇਸ਼ ਪਾਤਸ਼ਾਹ ਜੀ ਦੀ ਦ੍ਰਿੜਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ। ਦਸਮ ਪਿਤਾ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਾਨੂੰ ਆਪਣੇ ਪੁੱਤਰ ਬਣਾਇਆ, ਆਓ ਦਸਮ ਪਿਤਾ ਜੀ ਦੇ 350 ਸਾਲਾ ਗੁਰਿਆਈ ਦਿਵਸ ਮੌਕੇ ਗੁਰੂ ਸਾਹਿਬ ਜੀ ਤੋਂ ਅਸੀਸ ਮੰਗੀਏ ਕਿ ਅਸੀਂ ਵੀ ਉਨਾਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਣ ਸਕੀਏ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

 rajesh pande