
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਿੰ. ਸ.)।ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਮਿਤੀ 05 ਨਵੰਬਰ 2025 ਨੂੰ (ਇੱਕ ਦਿਨ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਗੁਰਪੁਰਬ ਦੇ ਮੱਦੇਨਜ਼ਰ ਕੋਟਕਪੂਰਾ ਰੋਡ ‘ਤੇ ਲਗਾਏ ਜਾਣ ਵਾਲੇ ਲੰਗਰ ਦੇ ਪ੍ਰਬੰਧਕਾਂ ਦੀ ਲਿਖਤੀ ਬੇਨਤੀ ‘ਤੇ ਜਾਰੀ ਕੀਤੇ ਗਏ ਹਨ।
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ