ਵਿਧਾਇਕ ਗੁਰਦੀਪ ਰੰਧਾਵਾ ਤੇ ਰਮਨ ਬਹਿਲ ਨੇ ਪਿੰਡ ਗੁਣੀਆ ਵਿਖੇ ਛਿੰਝ ਮੇਲੇ 'ਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ
ਗੁਰਦਾਸਪੁਰ, 5 ਨਵੰਬਰ (ਹਿੰ. ਸ.)। ਪਿੰਡ ਗੁਣੀਆ ਵਿਖੇ ਧੰਨ ਧੰਨ ਬਾਬਾ ਮੁੱਢ ਸਾਹਿਬ ਜੀ ਦੀ ਯਾਦ ਵਿੱਚ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿੱਚ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਨੇ ਵਿਸ਼ੇਸ਼ ਤੌਰ ''ਤੇ ਸ਼ਿਰਕਤ ਕੀਤੀ। ਇਸ ਮੌਕੇ ਕੁਸ਼ਤੀ
.


ਗੁਰਦਾਸਪੁਰ, 5 ਨਵੰਬਰ (ਹਿੰ. ਸ.)। ਪਿੰਡ ਗੁਣੀਆ ਵਿਖੇ ਧੰਨ ਧੰਨ ਬਾਬਾ ਮੁੱਢ ਸਾਹਿਬ ਜੀ ਦੀ ਯਾਦ ਵਿੱਚ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿੱਚ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਇਸ ਮੌਕੇ ਕੁਸ਼ਤੀਆਂ, ਕਬੱਡੀ, ਰੱਸਾਕੱਸੀ ਅਤੇ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖਿਡਾਰੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਮੇਲਾ ਕਮੇਟੀ ਦੀ ਸਮੁੱਚੀ ਟੀਮ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਤੋੜਨ ਦਾ ਸਫਲ ਉਪਰਾਲਾ ਕੀਤਾ ਗਿਆ ਹੈ, ਜੋ ਸਲਾਹੁਣਯੋਗ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande