ਈਡੀ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ’ਚ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀ 11.14 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ
ਨਵੀਂ ਦਿੱਲੀ, 6 ਨਵੰਬਰ (ਹਿੰ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦੇ ਸੰਚਾਲਨ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ 11.14 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਕੇਂਦਰੀ ਜਾਂਚ
ਸ਼ਿਖਰ ਧਵਨ ਅਤੇ ਸੁਰੇਸ਼ ਰੈਨਾ


ਨਵੀਂ ਦਿੱਲੀ, 6 ਨਵੰਬਰ (ਹਿੰ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦੇ ਸੰਚਾਲਨ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ 11.14 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ।

ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਦੱਸਿਆ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਤਹਿਤ ਸ਼ਿਖਰ ਧਵਨ ਦੀ 4.50 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਤੇ ਸੁਰੇਸ਼ ਰੈਨਾ ਦੀ 6.64 ਕਰੋੜ ਰੁਪਏ ਦੇ ਮਿਊਚੁਅਲ ਫੰਡ ਨਿਵੇਸ਼ਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਈ.ਡੀ. ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਦੋਵੇਂ ਸਾਬਕਾ ਕ੍ਰਿਕਟਰਾਂ ਨੇ ਵਿਦੇਸ਼ੀ ਕੰਪਨੀਆਂ ਨਾਲ ਕੰਟਰੈਕਟ ਕਰਕੇ ਗੈਰ-ਕਾਨੂੰਨੀ ਸੱਟੇਬਾਜ਼ੀ ਪਲੇਟਫਾਰਮ 1xBet ਨੂੰ ਉਤਸ਼ਾਹਿਤ ਕੀਤਾ ਸੀ।

ਈ.ਡੀ. ਦਾ ਦਾਅਵਾ ਹੈ ਕਿ ਰੈਨਾ ਅਤੇ ਧਵਨ ਨੇ ਇਸ ਐਪ ਰਾਹੀਂ ਸੱਟੇਬਾਜ਼ੀ ਵਿੱਚ ਸ਼ਾਮਲ ਹੋ ਕੇ ਗੈਰ-ਕਾਨੂੰਨੀ ਜਾਇਦਾਦਾਂ ਹਾਸਲ ਕੀਤੀਆਂ ਸਨ। ਈਡੀ ਨੇ ਔਨਲਾਈਨ ਸੱਟੇਬਾਜ਼ੀ ਸਾਈਟ 1XBet ਦੀ ਜਾਂਚ ਦੇ ਹਿੱਸੇ ਵਜੋਂ ਕ੍ਰਿਕਟਰ ਯੁਵਰਾਜ ਸਿੰਘ, ਸੁਰੇਸ਼ ਰੈਨਾ, ਰੌਬਿਨ ਉਥੱਪਾ ਅਤੇ ਸ਼ਿਖਰ ਧਵਨ, ਅਤੇ ਅਦਾਕਾਰ ਸੋਨੂੰ ਸੂਦ, ਮਿਮੀ ਚੱਕਰਵਰਤੀ (ਸਾਬਕਾ ਤ੍ਰਿਣਮੂਲ ਸੰਸਦ ਮੈਂਬਰ) ਅਤੇ ਅੰਕੁਸ਼ ਹਾਜ਼ਰਾ (ਬੰਗਾਲੀ ਸਿਨੇਮਾ) ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਕੁਝ ਸੋਸ਼ਲ ਮੀਡੀਆ ਪ੍ਰਭਾਵਕਾਂ ਤੋਂ ਵੀ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande