ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1793 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ : ਡੀ. ਸੀ.
ਜਲੰਧਰ, 6 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1793 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਇ
,


ਜਲੰਧਰ, 6 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1793 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ 97 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਪਰ 100 ਫੀਸਦੀ ਲਿਫ਼ਟਿੰਗ ਯਕੀਨੀ ਬਣਾਉਣ ਲਈ ਹੋਰ ਤੇਜ਼ੀ ਦਿਖਾਈ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7,63,515 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7,62,153 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande