ਸ਼੍ਰੋਮਣੀ ਕਮੇਟੀ ਨੇ ਐਸ. ਐਸ. ਪੀ. ਤਰਨਤਾਰਨ ਨੂੰ ਰਾਜਾ ਵੜਿੰਗ ਖਿਲਾਫ਼ ਦਰਜ ਕਰਵਾਈ ਸ਼ਿਕਾਇਤ
ਚੰਡੀਗੜ੍ਹ, 9 ਨਵੰਬਰ (ਹਿੰ. ਸ.)। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਇਕ ਹੋਰ ਸ਼ਿਕਾਇਤ ਦਰਜ ਹੋਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਵੱਲੋਂ ਤਰਨਤਾਰਨ ਦੇ ਐੱਸ ਐੱਸ ਪੀ ਸੁਰਿੰਦਰ ਲਾਂਬਾ ਨੂੰ ਕੀਤੀ ਹੈ। ਐਸ ਜੀ. ਪੀ. ਸੀ. ਨੇ ਰਾਜਾ ਵੜਿੰਗ ''ਤੇ
ਰਾਜਾ ਵੜਿੰਗ ਦੋ ਸਰਦਾਰ ਬੱਚਿਆ ਦਾ ਜੂੜਾ ਫੜ ਕੇ ਗੱਲ ਕਰਦੇ ਹੋਏ ਜੋ ਵੀਡੀਓ ਵਾਇਰਲ ਹੋ ਰਹੀ ਹੈ।


ਚੰਡੀਗੜ੍ਹ, 9 ਨਵੰਬਰ (ਹਿੰ. ਸ.)। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਇਕ ਹੋਰ ਸ਼ਿਕਾਇਤ ਦਰਜ ਹੋਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਵੱਲੋਂ ਤਰਨਤਾਰਨ ਦੇ ਐੱਸ ਐੱਸ ਪੀ ਸੁਰਿੰਦਰ ਲਾਂਬਾ ਨੂੰ ਕੀਤੀ ਹੈ। ਐਸ ਜੀ. ਪੀ. ਸੀ. ਨੇ ਰਾਜਾ ਵੜਿੰਗ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫੇਸਬੁੱਕ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿਚ ਰਾਜਾ ਵੜਿੰਗ ਦੋ ਸਿੱਖ ਬੱਚਿਆਂ ਦਾ ਜੂੜਾ ਫੜ ਕੇ ਮਸਤੀ ਕਰਦੇ ਨਜ਼ਰ ਆਉਂਦੇ ਹਨ।

ਸੁਖਬੀਰ ਬਾਦਲ ਨੇ ਇਕ ਮੈਸੇਜ ਵੀ ਲਿਖਿਆ ਹੈ- ਸਿੱਖ ਕੌਮ ਦਾ ਨਿਰਾਦਰ ਕਰਨਾ ਤੇ ਮਜ਼ਾਕ ਬਣਾਉਣਾ ਸਿੱਖਾਂ ਦੀ ਕਾਤਲ ਕਾਂਗਰਸ ਪਾਰਟੀ ਦੇ ਆਗੂਆਂ ਦਾ ਹੁਣ ਇੱਕ ਆਮ ਸੁਭਾਅ ਬਣਦਾ ਜਾ ਰਿਹਾ ਹੈ। ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਕੇਸਾਂ ਦੀ ਅਨਮੋਲ ਦਾਤ ਬਖਸ਼ਿਸ਼ ਕੀਤੀ ਹੈ ਅਤੇ ਕੇਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਨੂੰ ਬਖਸ਼ੇ ਪੰਜ ਕਕਾਰਾਂ ਵਿੱਚੋ ਇੱਕ ਹਨ। ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਜੰਮੇ ਹੋਣ ਦੇ ਬਾਵਜੂਦ ਵੀ ਇਸ ਗੱਲ ਦੀ ਸਮਝ ਨਹੀਂ ਕਿ ਸਿੱਖਾਂ ਲਈ ਕੇਸ ਅਤੇ ਜੂੜੇ ਦੀ ਕੀ ਅਹਿਮੀਅਤ ਹੈ। ਜਿਸ ਤਰ੍ਹਾਂ ਵੜਿੰਗ ਨੇ ਤਰਨਤਾਰਨ ਸਾਹਿਬ ਵਿਖੇ ਦੋ ਸਿੱਖ ਬੱਚਿਆਂ ਦੇ ਜੂੜਿਆਂ ਉੱਪਰ ਮਜ਼ਾਕੀਆ ਟਿੱਪਣੀਆਂ ਕਰਦਿਆਂ ਜੂੜੇ ਛੂਹੇ, ਉਹ ਕੇਸਾਂ ਅਤੇ ਗੁਰੂ ਸਾਹਿਬ ਵਲੋਂ ਬਖਸ਼ੇ ਕਕਾਰਾਂ ਦੀ ਬੇਅਦਬੀ ਹੈ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ।

ਮੈਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜੀ ਨੂੰ ਬੇਨਤੀ ਵੀ ਕਰਦਾ ਹਾਂ ਕਿ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇੱਥੇ ਇਹ ਵੀ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਬੀਤੇ ਦਿਨੀਂ ਰਾਜਾ ਵੜਿੰਗ ਨੇ ਦਲਿੱਤ ਭਾਈਚਾਰੇ ਬਾਰੇ ਭੱਦੀ ਸ਼ਬਦਾਵਲੀ ਵਰਤ ਕੇ ਉਨ੍ਹਾਂ ਦਾ ਘੋਰ ਅਪਮਾਨ ਕੀਤਾ ਅਤੇ ਅਗਲੇ ਹੀ ਦਿਨ ਕਾਂਗਰਸ ਪਾਰਟੀ ਦੇ ਹੋਰ ਵੱਡੇ ਆਗੂਆਂ ਨੇ ਚੋਣ ਮੁਹਿੰਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਵੀ ਨਿਰਾਦਰ ਕੀਤਾ ਸੀ। ਇਹ ਸਾਰੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਤੋਂ ਸਮੂਹ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande