'ਪਰਾਲੀ ਪਰੋਟੈਕਸ਼ਨ ਫੋਰਸ' ਦੀਆਂ ਟੀਮਾਂ ਪਿੰਡਾਂ ’ਚ ਰਹਿ ਕੇ ਕਿਸਾਨਾਂ ਨਾਲ ਤਾਲਮੇਲ ਰੱਖਣ ਨੂੰ ਯਕੀਨੀ ਬਣਾਉਣ: ਆਦਿੱਤਿਆ ਉੱਪਲ
ਗੁਰਦਾਸਪੁਰ, 9 ਨਵੰਬਰ (ਹਿੰ. ਸ.)। ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਿਲ੍ਹੇ ਵਿੱਚ ਗਠਿਤ ਪਰਾਲੀ ਪਰੋਟੈਕਸ਼ਨ ਫੋਰਸ'' ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ, ਪੰਚਾਂ-ਸਰਪੰਚਾਂ ਤੇ ਮੋਹਤਬਰ ਨੂੰ ਮਿਲਣ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਸਖਤ
ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ।


ਗੁਰਦਾਸਪੁਰ, 9 ਨਵੰਬਰ (ਹਿੰ. ਸ.)। ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਿਲ੍ਹੇ ਵਿੱਚ ਗਠਿਤ ਪਰਾਲੀ ਪਰੋਟੈਕਸ਼ਨ ਫੋਰਸ' ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ, ਪੰਚਾਂ-ਸਰਪੰਚਾਂ ਤੇ ਮੋਹਤਬਰ ਨੂੰ ਮਿਲਣ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਸਖਤ ਆਦੇਸ਼ਾਂ ਬਾਰੇ ਜਾਣੂੰ ਕਰਵਾਉਣ। ਇਸਦੇ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਲਈ ਜਿਲ੍ਹੇ ਵਿੱਚ ਮੌਜੂਦ ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਵਿੱਚ 'ਪਰਾਲੀ ਪਰੋਟੈਕਸ਼ਨ ਫੋਰਸ' ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਸ਼ੀਜਨ ਦੌਰਾਨ ਇਹ ਟੀਮ ਵਿੱਚ ਪਿੰਡ ਵਿੱਚ ਰਹੇਗੀ ਤਾਂ ਜੋ ਕਿਸਾਨਾਂ ਨੂੰ ਜੋ ਵੀ ਮੁਸ਼ਕਿਲ ਪੇਸ਼ ਆਵੇ ਉਸਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫੋਰਸ ਪਿੰਡ ਵਾਸੀਆਂ ਤੇ ਜਿਲ੍ਹਾ ਪ੍ਰਸ਼ਾਸਨ ਵਿੱਚ ਪੁਲ ਦਾ ਕੰਮ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤਾਂ ਵਿਚ ਪਰਾਲੀ ਨੂੰ ਸੰਭਾਲਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਪਿਛਲੇ ਸਾਲ ਜਿਨ੍ਹਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਸੀ, ਉਥੇ ਵਿਜਿਟ ਕਰਨ ਅਤੇ ਕਿਸਾਨਾਂ, ਦੀਆਂ ਮੁਸ਼ਕਿਲ ਦਾ ਹੱਲ ਕਰਦਿਆਂ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ। ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨੋਡਲ ਅਤੇ ਕਲੱਸਟਰ ਅਫਸਰ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ ਨਾਲ ਰਾਬਤਾ ਰੱਖਣ, ਕਿਉਂਕਿ ਕਰੀਬ 80 ਫੀਸਦ ਫਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਸੋ ਇਸ ਦਰਮਿਆਨ ਕਿਸਾਨਾਂ ਨੂੰ ਮਿਲਕੇ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ। ਫਸਲ ਦੀ ਰਹਿੰਦ ਖੂੰਹਦ ਪੈਲੀ ਵਿੱਚ ਵਾਹ ਕੇ ਅਗਲੀ ਫਸਲ ਬੀਜਣ ਦੇ ਫਾਇਦਿਆਂ ਤੋਂ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 'ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande