ਵਧੀਕ ਡਿਪਟੀ ਕਮਿਸ਼ਨਰ ਵੱਲੋਂ 14 ਦਸੰਬਰ ਨੂੰ ਚੋਣਾਂ ਦੀ ਸ਼ਾਂਤੀਪੂਰਨ ਪ੍ਰਕਿਰਿਆ ਲਈ ਪਾਬੰਦੀ ਦੇ ਹੁਕਮ
ਪਟਿਆਲਾ 10 ਦਸੰਬਰ (ਹਿੰ. ਸ.)। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਂਡਰਡ ੳਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਆ ਨੂੰ
ਵਧੀਕ ਡਿਪਟੀ ਕਮਿਸ਼ਨਰ ਵੱਲੋਂ 14 ਦਸੰਬਰ ਨੂੰ ਚੋਣਾਂ ਦੀ ਸ਼ਾਂਤੀਪੂਰਨ ਪ੍ਰਕਿਰਿਆ ਲਈ ਪਾਬੰਦੀ ਦੇ ਹੁਕਮ


ਪਟਿਆਲਾ 10 ਦਸੰਬਰ (ਹਿੰ. ਸ.)। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਂਡਰਡ ੳਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਆ ਨੂੰ ਸਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 14 ਦਸੰਬਰ ਨੂੰ ਜ਼ਿਲ੍ਹਾ ਪਟਿਆਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੀਆਂ ਹਦਾਇਦਾਂ ਜਾਰੀ ਕੀਤੀਆਂ ਹਨ ।

ਉਹਨਾਂ ਕਿਹਾ ਹੈ ਕਿ ਪੋਲਿੰਗ ਬੂਥਾਂ ਜਾਂ ਜਨਤਕ/ਨਿਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ , ਹੁੱਲੜਬਾਜੀ ਨਹੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਮੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀ ਕੀਤੀ ਜਾਵੇਗੀ। (ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਚੌਣ ਅਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਲਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀ ਹੋਵੇਗਾ ) ਉਹਨਾਂ ਇਹ ਵੀ ਕਿਹਾ ਕਿ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀ ਲਗਾਇਆ ਜਾਵੇਗਾ ਅਤੇ ਕੋਈ ਵੀ ਰਾਜਨੀਤਿਕ ਪਾਰਟੀ , ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀ ਲਗਾਏਗਾ । ਕੋਈ ਵੀ ਵਿਅਕਤੀ , ਸਿਵਾਏ ਰਾਜ ਚੋਣ ਕਮਿਸ਼ਨਰ ਪੰਜਾਬ ਜ਼ਿਲ੍ਹਾ ਚੋਣ ਅਫਸਰ ਪਟਿਆਲਾ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀ ਲਿਜਾਏਗਾ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਚੌਣਾਂ ਨੂੰ ਨਿਰਵਿਘਨ, ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande