
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਆ ਨੂੰ ਨੋ-ਡਰੋਨ ਅਤੇ ਨੋ-ਫਲਾਈ ਜ਼ੋਨ ਘੋਸ਼ਿਤ ਕਰਦਿਆਂ, ਕਿਸੇ ਵੀ ਕਿਸਮ ਦੇ 'ਫਲਾਇੰਗ ਆਬਜੈਕਟ' ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 11 ਦਸੰਬਰ, 2025 ਨੂੰ ਹੋਣ ਵਾਲੇ ਮੈਚ ਦੌਰਾਨ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ