
ਗੁਰਦਾਸਪੁਰ, 10 ਦਸੰਬਰ (ਹਿੰ. ਸ.)। ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ