ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਲਗਾਈਆਂ ਪਾਬੰਦੀਆਂ
ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ. ਨੇ ਧਾਰਾ 144 ਫੌਜ਼ਦਾਰੀ ਜ਼ਾਬਤਾ ਸੰਘਤਾ 1973(1974 ਦਾ ਐਕਟ ਨੰ. 2) ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜ਼ਿਲ੍ਹੇ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਲਗਾਈਆਂ ਪਾਬੰਦੀਆਂ


ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ. ਨੇ ਧਾਰਾ 144 ਫੌਜ਼ਦਾਰੀ ਜ਼ਾਬਤਾ ਸੰਘਤਾ 1973(1974 ਦਾ ਐਕਟ ਨੰ. 2) ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਰਾਜ ਵਿੱਚ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਲਈ ਪੋਲਿੰਗ 14 ਦਸੰਬਰ 2025 ਨੂੰ ਨਿਰਧਾਰਤ ਕੀਤੀ ਗਈ ਹੈ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਕਮਿਸ਼ਨ ਵਲੋਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ) ਜਾਰੀ ਕੀਤੀ ਗਈ ਹੈ। ਇਸ ਐਸ.ਓ.ਪੀ. ਅਨੁਸਾਰ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਲਾਜ਼ਮੀ ਹਨ।

ਇਹ ਹੁਕਮ ਡਿਊਟੀ ਤੇ ਤੈਨਾਤ ਸੁਰੱਖਿਆ/ ਪੁਲਿਸ ਅਮਲੇ ਤੇ, ਸਰਕਾਰੀ ਫੰਕਸ਼ਨਾਂ ਤੇ, ਵਿਆਹ ਸ਼ਾਦੀਆਂ/ ਧਾਰਮਿਕ ਨਗਰ ਕੀਰਤਨਾਂ, ਮਾਤਮੀ ਸਮਾਰੋਹਾਂ ਤੇ ਅਤੇ ਵੱਖ—ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande