ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਲਾਗੂ
ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ. ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਚੈਪਟਰ ਨੰ. 8 ਦੇ ਸੈਕਸ਼ਨ 8.2(8.2.1) ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਫੌਜ਼ਦਾਰੀ ਜ਼ਾਬਤਾ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਲਾਗੂ


ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ. ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਚੈਪਟਰ ਨੰ. 8 ਦੇ ਸੈਕਸ਼ਨ 8.2(8.2.1) ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਫੌਜ਼ਦਾਰੀ ਜ਼ਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਮਿਤੀ 13 ਦਸੰਬਰ 2025 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਪਹਿਲਾਂ ਵਾਪਿਸ ਚਲੇ ਜਾਣ। ਉਕਤ ਧਾਰਾ ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ Representation of the People Act, 1951 ਦੇ ਸੈਕਸ਼ਨ 130 ਦੀ ਰੋਸ਼ਨੀ ਵਿਚ ਧਾਰਾ 144 ਫੌਜ਼ਦਾਰੀ ਜ਼ਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ/ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜੀ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਤੇ ਵੀ ਮਨਾਹੀ ਦੇ ਹੁਕਮ ਜਾਰੀ ਕੀਤੇ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ, ਸੈਕਟਰ ਅਫਸਰ, ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande