ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਹਿਮ ਯੂਥ ਅਗੇਂਸਟ ਡਰਗਜ਼ ਸਬੰਧੀ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਵਾਇਆ ਖੂਨਦਾਨ ਕੈਂਪ
ਬਰਨਾਲਾ, 20 ਦਸੰਬਰ (ਹਿੰ. ਸ.)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜ਼ੱਜ਼-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਯੋਗ ਅਗਵਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਗਾਏ ਖੂਨਦਾਨ ਕੈਂਪ ਦਾ ਦ੍ਰਿਸ਼.


ਬਰਨਾਲਾ, 20 ਦਸੰਬਰ (ਹਿੰ. ਸ.)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜ਼ੱਜ਼-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਯੋਗ ਅਗਵਾਈ ਹੇਠ ਕੈਂਪੇਨ ਯੂਥ ਅਗੇਸਟ ਡਰਗਜ਼ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਅਧੀਨ ਅੱਜ ਜੁਡੀਸ਼ੀਅਲ ਕੋਰਟ ਕਪਲੈਕਸ, ਬਰਨਾਲਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਵਿੱਚ 45 ਯੁਨਿਟ ਖੂਨ ਇੱਕਠਾ ਹੋਇਆ। ਇਸ ਮੌਕੇ ਤੇ ਸਮੂਹ ਜੱਜ ਸਾਹਿਬਾਨ, ਪ੍ਰਧਾਨ , ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ, ਲੀਗਲ ਏਡ ਡਿਫੈਂਸ ਕਾਉਂਸਲ, ਮੀਡੀਏਟਰਜ, ਪੈਰਾ ਲੀਗਲ ਵਲਅਟੀਅਰ, ਵਕੀਲ ਸਾਹਿਬਾਨ ਅਤੇ ਆਮ ਜਨਤਾ ਨੇ ਭਾਗ ਲਿਆ। ਇਸ ਮੌਕੇ ਜੱਜ ਸਾਹਿਬ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਹ ਕੈਂਪੇਨ ਰਾਜ ਪੱਧਰ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਚਲਾਇਆ ਜਾ ਰਿਹਾ ਹੈ।

ਇਸ ਕੈਂਪੇਨ ਦਾ ਮੁੱਖ ਉਦੇਸ਼ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਇਹ ਮੁਹਿੰਮ 6 ਦਸੰਬਰ 2025 ਤੋਂ ਸ਼ੁਰੂ ਹੋ ਕੇ 6 ਜਨਵਰੀ, 2026 ਤੱਕ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ ,ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਖ-ਵੱਖ ਜਨਤਕ ਥਾਵਾਂ 'ਤੇ ਨੁੱਕੜ ਨਾਟਕਾਂ, ਸਾਇਕਲ ਰੈਲੀ ਅਤੇ ਵਾਕਾਥੋਨ ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਕਤ ਮੁਹਿੰਮ ਤਹਿਤ ਸਕੂਲਾਂ ਵਿੱਚ ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਅਤੇ ਡਿਬੇਟ ਕੰਪੀਟੀਸ਼ਨ ਰੱਖੇ ਜਾ ਰਹੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande