ਜਨਗਨਣਾ (ਮਰਦਮਸ਼ੁਮਾਰੀ) ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਤਰਨਤਾਰਨ ਦੀ ਪ੍ਰਧਾਨਗੀ ਹੇਠ ਹੋਈ ਵਿਸੇਸ਼ ਮੀਟਿੰਗ
ਤਰਨਤਾਰਨ, 22 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਰਮਸ਼ੁਮਾਰੀ (ਜਨਗਨਣਾ) ਦੀ ਤਿਆਰੀ ਸਬੰਧੀ ਵਿਸੇਸ਼ ਮੀਟਿੰਗ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਗ
ਜਨਗਨਣਾ (ਮਰਦਮਸ਼ੁਮਾਰੀ) ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਵਿਸੇਸ਼ ਮੀਟਿੰਗ ਦੌਰਾਨ।


ਤਰਨਤਾਰਨ, 22 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਰਮਸ਼ੁਮਾਰੀ (ਜਨਗਨਣਾ) ਦੀ ਤਿਆਰੀ ਸਬੰਧੀ ਵਿਸੇਸ਼ ਮੀਟਿੰਗ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ.ਡੀ.ਐੱਮ. ਭਿੱਖੀਵਿੰਡ ਤੇ ਪੱਟੀ ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਖੇ ਤੁਰੰਤ ਪ੍ਰਭਾਵ ਨਾਲ ਜਿਲਾ ਪੱਧਰੀ ਜਨਗਣਨਾ ਸੈਲ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ, ਜਿਸ ਦੇ ਨੋਡਲ ਅਫਸਰ ਰਾਜਦੀਪ ਸਿੰਘ ਬਰਾੜ ਆਈ. ਏ. ਐੱਸ., ਵਧੀਕ ਡਿਪਟੀ ਕਮਿਸ਼ਨਰ (ਜਨਰਲ), ਇੰਚਾਰਜ ਡਾ. ਅਮਨਦੀਪ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸਹਾਇਕ ਵਿਨੋਦ ਬੇਰੀ ਏ.ਆਰ.ਓ. ਹੋਣਗੇ।ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਮਰਦਮਸ਼ੁਮਾਰੀ ਲਈ ਗਿਣਤੀਕਾਰ ਅਤੇ ਸੁਪਰਵਾਈਜਰਾਂ ਦੀਆਂ ਲਿਸਟਾਂ 15 ਜਨਵਰੀ 2026 ਤੱਕ ਹਰ ਹਾਲ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਦਾ ਪਹਿਲਾ ਪੜਾਅ ਮਈ 2026 ਤੱਕ ਹੋਵੇਗਾ ਜਿਸ ਵਿੱਚ ਹਾਊਸ ਲਿਸਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਫਰਵਰੀ 2027 ਤੱਕ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਅਦੇਸ਼ ਕੀਤੇ ਗਏ ਕਿ ਆਪਣੇ ਅਧਿਕਾਰ ਖੇਤਰ ਅੰਦਰ ਸਪੈਸ਼ਲ ਚਾਰਜ ਏਰੀਆ ਜਿਵਂੇ ਕਿ ਬੀ. ਐੱਸ. ਐੱਫ, ਪੁਲਿਸ ਲਾਈਨ, ਜੇਲਾਂ ਆਦਿ ਦੀ ਸ਼ਨਾਖਤ ਕਰਕੇ ਰਿਪੋਰਟ ਤੁਰੰਤ ਭੇਜੀ ਜਾਵੇ।

-------------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande