
ਪੱਟੀ/ਤਰਨ ਤਾਰਨ, 22 ਦਸੰਬਰ (ਹਿੰ. ਸ.)। ਸੀ-ਪਾਈਟ ਕੈਂਪ, ਪੱਟੀ (ਤਰਨ ਤਾਰਨ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ 103 ਇੰਨਫੈਟਰੀ ਬਟਾਲੀਅਨ (ਟੀ.ਏ.) ਸਿੱਖਲਾਈ ਵੱਲੋਂ ਮਿਤੀ 17 ਨਵੰਬਰ 2025 ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਦੇ ਫ੍ਰਿਜੀਕਲ ਟਰਾਇਲ ਲਏ ਗਏ ਹਨ, ਇਨ੍ਹਾਂ ਫਿਜ਼ੀਕਲ ਟਰਾਇਲਾਂ ਵਿੱਚੋ ਜਿਹੜੇ ਯੁਵਕ ਫ਼ਿਜੀਕਲ ਫਿੱਟ ਹੋ ਗਏ ਹਨ, ਉਨ੍ਹਾਂ ਯੁਵਕਾਂ ਦੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਸੁਰੂ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਲਿਖਤੀ ਪੇਪਰ ਦੀ ਤਿਆਰੀ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਸਵੇਰੇ 09:00 ਵਜੇ ਤੋਂ 11:30 ਵਜੇ ਤੱਕ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿੱਚ ਆਉਣ ਸਮੇਂ ਫਿਜੀਕਲ ਫਿੱਟ ਦੇ ਦਸਤਾਵੇਜ਼, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 97818-91928 ਅਤੇ 98760-30372 ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ