ਆਸ਼ਮਾ ਇੰਟਰਨੈਸ਼ਨਲ ਸਕੂਲ ’ਚ ਲੱਗੀਆ ਕ੍ਰਿਸਮਸ ਦੀਆਂ ਰੌਣਕਾਂ
ਮੁਹਾਲੀ, 25 ਦਸੰਬਰ (ਹਿੰ. ਸ.)। ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ 70 ’ਚ ਕ੍ਰਿਸਮਸ ਦਾ ਦਿਹਾੜਾ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ’ਚ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਇਸ ਦਿਨ ਨੂੰ ਯਾਦਗਾਰੀ ਬਣਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ
ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਖੇ ਕ੍ਰਿਸਮਸ ਦੇ ਜਸ਼ਨਾਂ ਦੌਰਾਨ ਸੈਂਟਾ ਕਲਾਜ਼ ਦੀਆਂ ਪੋਸ਼ਾਕਾਂ ਵਿੱਚ ਖੁਸ਼ੀ ਮਨਾਉਂਦੇ ਵਿਦਿਆਰਥੀ ਅਤੇ ਸਕੂਲ ਸਟਾਫ਼।


ਮੁਹਾਲੀ, 25 ਦਸੰਬਰ (ਹਿੰ. ਸ.)। ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ 70 ’ਚ ਕ੍ਰਿਸਮਸ ਦਾ ਦਿਹਾੜਾ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ’ਚ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਇਸ ਦਿਨ ਨੂੰ ਯਾਦਗਾਰੀ ਬਣਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਫਨ ਗੇਮਜ਼ ਦਾ ਆਯੋਜਨ ਵੀ ਕੀਤਾ ਗਿਆ। ਜਿੱਥੇ ਵਿਦਿਆਰਥੀ ਸੁੰਦਰ ਸੈਂਟਾ ਕਲਾਜ਼ ਦੀਆਂ ਪੋਸ਼ਾਕਾਂ ਪਹਿਨ ਕੇ ਆਏ, ਉੱਥੇ ਹੀ ਪੂਰੇ ਸਕੂਲ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਸੀ।

ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਜੀਸਸ ਕ੍ਰਾਈਸਟ (ਪ੍ਰਭੂ ਯਿਸੂ) ਦੇ ਜੀਵਨ ਅਤੇ ਉਨ੍ਹਾਂ ਦੀਆਂ ਮਾਨਵਤਾ ਪੱਖੀ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ‘ਜੰਗਲ ਬੈੱਲ’ ਅਤੇ ‘ਵਿਸ਼ ਮੀ ਮੈਰੀ ਕ੍ਰਿਸਮਸ’ ਵਰਗੇ ਗੀਤ ਬਹੁਤ ਹੀ ਸੁਰੀਲੇ ਅੰਦਾਜ਼ ਵਿੱਚ ਗਾਏ, ਜਿਨ੍ਹਾਂ ਦੀ ਹਾਜ਼ਰ ਮਹਿਮਾਨਾਂ ਨੇ ਭਰਪੂਰ ਸ਼ਲਾਘਾ ਕੀਤੀ। ਪ੍ਰਭੂ ਯਿਸੂ ਦੇ ਜਨਮ ਦੇ ਦ੍ਰਿਸ਼ ਨੂੰ ਦਰਸਾਉਣ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਪਿੰਡ ਦਾ ਸੈੱਟ ਵੀ ਤਿਆਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਕ੍ਰਿਸਮਸ ਟ੍ਰੀ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਤੋਹਫ਼ਿਆਂ ਨਾਲ ਸਜਾਇਆ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ. ਐੱਸ. ਕੇਸਰ ਨੇ ਵਿਦਿਆਰਥੀਆਂ ਦੀ ਬਿਹਤਰੀਨ ਪੇਸ਼ਕਾਰੀ ਦੀ ਤਾਰੀਫ਼ ਕਰਦਿਆਂ ਸਾਰਿਆਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨੇਕੀ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸੂਚੀ ਗਰੋਵਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande