
ਨਵੀਂ ਦਿੱਲੀ, 26 ਦਸੰਬਰ (ਹਿੰ.ਸ.)। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼ੁੱਕਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ 'ਤੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿੱਚ ਹੀ ਧਰਮ ਦੀ ਰੱਖਿਆ ਲਈ ਜੋ ਸਰਵਉੱਚ ਸ਼ਹਾਦਤ ਦਿੱਤੀ, ਉਹ ਯੁੱਗਾਂ-ਯੁੱਗਾਂ ਤੱਕ ਦੇਸ਼ ਅਤੇ ਸਮਾਜ ਨੂੰ ਫਰਜ਼, ਹਿੰਮਤ ਅਤੇ ਕੁਰਬਾਨੀ ਦੇ ਰਾਹ 'ਤੇ ਲੈ ਕੇ ਲਿਜਾਂਦੀ ਰਹੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ