
ਨਵੀਂ ਦਿੱਲੀ, 26 ਦਸੰਬਰ (ਹਿੰ.ਸ.)। ਦੇਸ਼ ਦੀ ਮੋਹਰੀ ਏਅਰਲਾਈਨ ਕੰਪਨੀ ਇੰਡੀਗੋ ਨੂੰ ਸਰਦੀਆਂ ਅਤੇ ਸੰਘਣੀ ਧੁੰਦ ਕਾਰਨ ਉਡਾਣਾਂ ਵਿੱਚ ਰੁਕਾਵਟ ਦਾ ਸਾਹਮਣਾ ਕਰਨ ਪੈ ਰਿਹਾ ਹੈ। ਏਅਰਲਾਈਨ ਨੇ ਸ਼ੁੱਕਰਵਾਰ ਨੂੰ ਵਾਰਾਣਸੀ, ਚੰਡੀਗੜ੍ਹ ਅਤੇ ਦੇਹਰਾਦੂਨ ਹਵਾਈ ਅੱਡਿਆਂ 'ਤੇ ਨੌਂ ਉਡਾਣਾਂ ਰੱਦ ਕਰ ਦਿੱਤੀਆਂ ਹਨ।ਇੰਡੀਗੋ ਨੇ ਐਕਸ-ਪੋਸਟ 'ਤੇ ਇੱਕ ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਹੈ, ਜਿਸ ਵਿੱਚ ਹਵਾਈ ਯਾਤਰੀਆਂ ਨੂੰ ਸਲਾਹ ਅਤੇ ਚੇਤਾਵਨੀ ਦਿੱਤੀ ਹੈ, ਜਿਸ ’ਚ ਕਿਹਾ ਗਿਆ ਹੈ ਕੁਝ ਰੂਟਸ 'ਤੇ ਸੇਵਾ ਵਿੱਚ ਦੇਰੀ ਅਤੇ ਰੁਕਾਵਟਾਂ ਸੰਭਵ ਹਨ। ਏਅਰਲਾਈਨ ਨੇ ਸਲਾਹ ਵਿੱਚ ਕਿਹਾ ਹੈ ਕਿ ਅੱਜ ਸ਼ਾਮ ਵਾਰਾਣਸੀ, ਚੰਡੀਗੜ੍ਹ ਅਤੇ ਦੇਹਰਾਦੂਨ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਉਡਾਣ ਸੰਚਾਲਨ ਪ੍ਰਭਾਵਿਤ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ, ਨੌਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।ਏਅਰਲਾਈਨ ਨੇ ਕਿਹਾ ਕਿ ਹਵਾਈ ਅੱਡੇ 'ਤੇ ਉਡੀਕ ਸਮੇਂ ਨੂੰ ਘਟਾਉਣ ਲਈ ਅੱਜ ਬਾਅਦ ਵਿੱਚ ਹੋਣ ਵਾਲੀਆਂ ਕੁਝ ਉਡਾਣਾਂ ਪਹਿਲਾਂ ਹੀ ਰੱਦ ਕਰ ਦਿੱਤੀਆਂ ਗਈਆਂ ਹਨ। ਆਪਣੀ ਯਾਤਰਾ ਸਲਾਹ ਵਿੱਚ, ਇੰਡੀਗੋ ਨੇ ਕਿਹਾ ਕਿ ਲਗਾਤਾਰ ਧੁੰਦ ਆਉਣ ਵਾਲੀਆਂ ਅਤੇ ਜਾਣ ਵਾਲੀਆਂ ਉਡਾਣਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਅਜਿਹੇ ’ਚ ਅਸੀਂ ਸਮਝਦੇ ਹਾਂ ਕਿ ਇਹ ਤੁਹਾਡੀਆਂ ਯੋਜਨਾਵਾਂ ਨੂੰ ਪ੍ਰਭਾਵਤ ਕਰ ਸਕਦਾ ਹੈ ਅਤੇ ਅਸੀਂ ਤੁਹਾਡੀ ਸਮਝ ਦੀ ਕਦਰ ਕਰਦੇ ਹਾਂ। ਇੰਡੀਗੋ ਨੇ ਦੱਸਿਆ ਕਿ ਸਾਡੀਆਂ ਟੀਮਾਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ ਅਤੇ ਸਾਰੇ ਟੱਚਪੁਆਇੰਟ 'ਤੇ ਗਾਹਕਾਂ ਦੀ ਸਹਾਇਤਾ ਲਈ ਉਪਲਬਧ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਸਲਾਹ ਦਿੰਦੇ ਹਾਂ ਕਿ ਗਾਹਕ ਘਰੋਂ ਨਿਕਲਣ ਤੋਂ ਪਹਿਲਾਂ ਸਾਡੀ ਵੈੱਬਸਾਈਟ ਜਾਂ ਮੋਬਾਈਲ ਐਪ 'ਤੇ ਆਪਣੀ ਫਲਾਈਟ ਦਾ ਸਟੇਟਸ ਚੈੱਕ ਕਰ ਲੈਣ। ਕੈਂਸਿਲ ਹੋਣ ਦੀ ਸਥਿਤੀ ਵਿੱਚ, ਤੁਸੀਂ http://goindigo.in/plan-b.html 'ਤੇ ਔਨਲਾਈਨ ਰੀਬੁੱਕ ਕਰ ਸਕਦੇ ਹੋ ਜਾਂ ਰਿਫੰਡ ਕਲੇਮ ਕਰ ਸਕਦੇ ਹੋ। ਇਨ੍ਹਾਂ ਮੌਸਮੀ ਸਥਿਤੀਆਂ ਨੂੰ ਸੁਰੱਖਿਅਤ ਢੰਗ ਨਾਲ ਕੰਮ ਕਰਨ ਵਿੱਚ ਤੁਹਾਡੇ ਧੀਰਜ ਲਈ ਧੰਨਵਾਦ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ