
ਤਰਨਤਾਰਨ, 26 ਦਸੰਬਰ (ਹਿੰ. ਸ.)। ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਮੂਹਿਤ ਤੌਰ `ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਗੁਰਪ੍ਰੀਤ ਸਿੰਘ ਕੈਰੋਂ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਛੋਟੇ ਸਾਹਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਬਾਰੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ, ਤਰਨਤਾਰਨ ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੇ ਜ਼ੁਲਮ ਅਤੇ ਅੱਤਿਆਚਾਰ ਦੀਆਂ ਜੜ੍ਹਾਂ ਉਖੇੜ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਸ਼ਹਾਦਤ ਵਰਗੀ ਮਿਸਾਲ ਦੁਨੀਆ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ।
ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ‘ਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ਉਮਰ ‘ਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ, ਨਿਡਰਤਾ ਤੇ ਦ੍ਰਿੜ੍ਹਤਾ ਨਾਲ ਧਰਮ ‘ਤੇ ਅਡੋਲ ਰਹੇ। ਉਨ੍ਹਾਂ ਕਿਹਾ ਕਿਹਾ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਲੋਕ ਸਦਾ ਯਾਦ ਰੱਖਣਗੇ ਅਤੇ ਪ੍ਰੇਰਨਾ ਲੈਂਦੇ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ