
ਚੰਡੀਗੜ੍ਹ, 30 ਦਸੰਬਰ (ਹਿੰ. ਸ.)। ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਇਸ ਸਮੀਖਿਆ ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸੌਂਦ ਨੇ ਚੱਲ ਰਹੇ ਕਈ ਹੋਰ ਵੱਡੇ ਅਤੇ ਛੋਟੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ