
ਮੋਹਾਲੀ 30 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸੈਕਟਰ 76-80 ਮੋਹਾਲੀ ਦੇ ਅਲਾਟੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ 3164 ਰੁਪਏ ਤੋਂ ਘਟਾ ਕੇ ਇਨਹਾਂਸਮੈਂਟ ਨੂੰ ਹੁਣ 2325 ਪ੍ਰਤੀ ਮੀਟਰ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਲੋਕਾਂ ਨੂੰ 2325 ਪ੍ਰਤੀ ਵਰਗ ਮੀਟਰ ਦੇਣੀ ਪਵੇਗੀ। ਗਮਾਡਾ ਨੇ ਸੈਕਟਰ 76 -80 ਦੇ ਵਸਨੀਕਾਂ ਨੂੰ 2007-08 ਅਤੇ ਫਿਰ 2010 ਦੇ ਵਿੱਚ ਅਤੇ 2012 ਦੇ ਵਿੱਚ ਤਿੰਨ ਵਾਰ ਕੱਢਿਆ ਗਿਆ ,, ਇਸ ਤੋਂ ਬਾਅਦ ਕਿਉਂਕਿ ਗਮਾਡਾ ਦੇ ਕੋਲ ਜਮੀਨ ਅਕਵਾਇਰ ਨਹੀਂ ਕੀਤੀ ਹੋਈ ਸੀ ਅਤੇ ਕਿਸਾਨਾ ਨੇ ਦੀ ਅਦਾਲਤੀ ਚਾਰਜ ਦੇ ਚਲਦਿਆਂ ਉਹਨਾਂ ਨੇ 202 ਦੇ ਵਿੱਚ ਮੋਹਾਲੀ ਦੇ ਇਹਨਾਂ ਇਲਾਕੀਆਂ ਨੂੰ ਸਿੱਧਾ ਹੀ ਨੋਟਿਸ ਕੱਢ ਦਿੱਤਾ , ਅਤੇ ਉਸ ਮੌਕੇ ਤੇ ਅਕਾਲੀ ਅਤੇ ਕਾਂਗਰਸੀਆਂ ਨੇ 7680 ਅਲਾਟੀਆਂ ਦੀ ਫਾਈਲ ਨੂੰ ਦਬਾ ਕੇ ਰੱਖਿਆ, ਜਿਸ ਕਾਰਨ ਲੋਕਾਂ ਨੂੰ ਦੋ ਤੋਂ ਤਿੰਨ ਗੁਣਾ ਵਿਆਜ ਭਰਨ ਭਰਨ ਦੇ ਰਾਹ ਤੇ ਚੱਲਣ ਲਈ ਮਜਬੂਰ ਕੀਤਾ ਗਿਆ।
ਪੰਜਾਬ ਕੈਬਨਟ ਵੱਲੋਂ ਲਏ ਗਏ ਇਸ ਅਹਿਮ ਫੈਸਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੋਹਾਲੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਦੇ ਲਈ ਹਮੇਸ਼ਾ ਵਚਨਬੱਧ ਹਨ, ਅਤੇ ਉਹਨਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਪ੍ਰੰਤੂ 76- 80 ਸੈਕਟਰ ਦੇ ਅਲਾਟੀਆਂ ਨੂੰ ਪਿਛਲੇ ਆਪਣੇ ਪਲਾਟ ਨੂੰ ਲੈ ਕੇ ਵੱਡੀ ਰਕਮ ਵਿਆਜ ਦੇ ਰੂਪ ਵਿੱਚ ਭਰਨੀ ਪੈਂਦੀ ਸੀ, ਜਿਸ ਸਬੰਧੀ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਪ੍ਰੰਤੂ ਜਦੋਂ ਉਹਨਾਂ ਨੇ ਇਹ ਇਸ ਦਾ ਧਿਆਨ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਤਾਂ ਇਸ ਮਸਲੇ ਦਾ ਤੁਰੰਤ ਹੱਲ ਹੋਇਆ ਅਤੇ ਅੱਜ ਕੈਬਨਟ ਨੇ ਇਸ ਨੂੰ ਪਾਸ ਕਰਕੇ 76- 80 ਅਲਾਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੇ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਮੇਸ਼ਾ ਧੰਨਵਾਦੀ ਰਹਿਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਇਸ ਇਨਹਾਂਸਮੈਂਟ ਦੀ ਰਕਮ ਨੂੰ ਹੋਰ ਘਟਾਉਣ ਦੇ ਲਈ ਵੀ ਮੁੱਖ ਮੰਤਰੀ ਨਾਲ ਗੱਲ ਕਰਨਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਵੀ ਪੰਜਾਬ ਕੈਬਨਟ ਵੱਲੋਂ ਅੱਜ ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਭਰ ਦੇ ਲਈ ਵੱਡੇ ਅਤੇ ਅਹਿਮ ਫੈਸਲੇ ਲਏ ਗਏ ਹਨ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਤੇ ਐਂਟੀ ਇਨਹਾਂਸਮੈਂਟ ਕਮੇਟੀ ਦੇ ਕਨਵੀਨਰਾਂ ਕਨਵੀਨਰ ਸੁਖਦੇਵ ਸਿੰਘ ਪਟਵਾਰੀ ਕੌਂਸਲਰ, ਰਾਜੀਵ ਵਸਿਸਟ, ਸੁਖਚੈਨ ਸਿੰਘ, ਚਰਨਜੀਤ ਕੌਰ, ਜਰਨੈਲ ਸਿੰਘ ਅਤੇ ਮੇਜਰ ਸਿੰਘ ਨੇ ਪੰਜਾਬ ਸਰਕਾਰ ਅਤੇ ਖਾਸ ਕਰਕੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਸ ਸਬੰਧੀ ਗੱਲ ਕਰਦੇ ਹੋਏ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ 76-80 ਅਲਾਟੀ ਇਸ ਸਮੱਸਿਆ ਨਾਲ ਦੋ ਚਾਰ ਹੋ ਰਹੇ ਸਨ ਅਤੇ ਅੱਜ ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਇਸ ਮਸਲੇ ਦਾ ਹੱਲ ਹੋ ਗਿਆ ਹੈ , ਸਥਾਨਕ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਵਾਇਆ ਦਿੱਤਾ ਸੀ ਕਿ ਉਹ ਇਸ ਮਸਲੇ ਦਾ ਹੱਲ ਕਰਨਗੇ।
ਵਿਧਾਇਕ ਕੁਲਵੰਤ ਸਿੰਘ ਨੇ ਐਂਟੀ ਇਨਹਾਂਸਮੈਂਟ ਕਮੇਟੀ ਦਾ ਗਠਨ ਕੀਤਾ ਅਤੇ ਇਸ ਜਿਸ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੂੰ ਲਗਾਇਆ ਗਿਆ ਅਤੇ ਇਸ ਕਮੇਟੀ ਦੇ ਵੱਲੋਂ ਮੁੱਖ ਮੰਤਰੀ ਪੰਜਾਬ ਮੁੱਖ ਸਕੱਤਰ ਸਕੱਤਰ ਪੰਜਾਬ ਸਕੱਤਰ ਹਾਊਸਿੰਗ ਅਤੇ ਸੀਏ ਗਮਾਡਾ ਤੋਂ ਇਲਾਵਾ ਵੱਖ-ਵੱਖ ਸੰਬੰਧਿਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਅਤੇ ਕਮੇਟੀ ਦੇ ਦੇ ਨਾਲ ਹੋਈਆਂ ਮੀਟਿੰਗਾਂ ਦੇ ਵਿੱਚ ਗਮਾਡਾ ਨੇ 849 ਪ੍ਰਤੀ ਵਰਗ ਮੀਟਰ ਦੇ ਹਿਸਾਬ ਦੇ ਨਾਲ ਇਨਹਾਂਸਮੈਂਟ ਘਟਾਉਣ ਦੀ ਪ੍ਰਪੋਜਲ ਸਰਕਾਰ ਨੂੰ ਭੇਜੀ ਸੀ ਜੋ ਕਿ ਅੱਜ ਕੈਬਨਟ ਨੇ ਪਾਸ ਕਰ ਦਿੱਤੀ,।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ