
ਜਗਰਾਓ, 7 ਦਸੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਹਰਮਨਦੀਪ ਸਿੰਘ ਮੱਲ੍ਹੀ ਸੇਖਦੋਲਤ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸਮੂਲੀਅਤ ਕੀਤੀ ਹੈ l ਇਸ ਦੌਰਾਨ ਹੀ ਹਰਮਨਦੀਪ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਚੋਣ ਮੁਹਿੰਮ ਵਿਚ ਡਟ ਕੇ ਨਿਤਰਣ ਦਾ ਐਲਾਨ ਕੀਤਾ ਹੈl ਇਸ ਮੌਕੇ ਹਰਮਨਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਅੰਦਰ ਇਕ ਨਵੇਂ ਕ੍ਰਾਂਤੀਕਾਰੀ ਤਬਦੀਲੀ ਦਾ ਮੁੱਢ ਬੰਨ੍ਹਣ ਲਈ ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕੀਤੀ ਸੀ ਪ੍ਰੰਤੂ ਉਨ੍ਹਾਂ ਦੇ ਹਿੱਸੇ ਨਿਰਾਸ਼ਾ ਹੀ ਆਈ ਹੈ l
ਹਰਮਨਦੀਪ ਸਿੰਘ ਦੀ ਆਮਦ 'ਤੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐਸ. ਆਰ. ਕਲੇਰ ਨੇ ਹਰਮਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਐਸ.ਆਰ ਕਲੇਰ ਨੇ ਕਿਹਾ ਕਿ ਹਰਮਨਦੀਪ ਸਿੰਘ ਇਕ ਮਿਹਨਤੀ ਅਤੇ ਇਮਾਨਦਾਰ ਨੋਜਵਾਨ ਆਗੂ ਹਨ,ਉਨ੍ਹਾਂ ਦੀ ਆਮਦ ਨਾਲ ਸ਼੍ਰੋਮਣੀ ਅਕਾਲੀ ਦਲ ਖਾਸਕਰ ਯੂਥ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾl ਇਸ ਮੌਕੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਦੀਦਾਰ ਸਿੰਘ ਮਲਕ ਨੇ ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਪਣੇ ਵਰਕਰਾਂ ਤੇ ਅਹੁਦੇਦਾਰਾਂ ਦਾ ਦਿਲੋਂ ਸਤਿਕਾਰ ਕਰਦਾ ਹੈ ਤੇ ਹਰਮਨਦੀਪ ਸਿੰਘ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਅੰਦਰ ਬਣਦਾ ਸਤਿਕਾਰ ਦਿੱਤਾ ਜਾਵੇਗਾl
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ