
ਮੋਹਾਲੀ 7 ਦਸੰਬਰ (ਹਿੰ. ਸ.)। ਸ਼ਾਸਤਰੀ ਮਾਡਲ ਸਕੂਲ ਮੋਹਾਲੀ ਦੇ 50 ਸਾਲ ਪੂਰੇ ਹੋਣ ਦੇ ਚਲਦਿਆਂ ਸਕੂਲ ਦੇ ਕੰਪਲੈਕਸ ਅੰਦਰ ਗੋਲਡਨ ਜੁਬਲੀ ਦਾ ਸਮਾਗਮ ਕਰਵਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਮੁੱਚੇ ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ । ਸਮਾਗਮ ਉਪਰੰਤ ਇਨਾਮ ਵੰਡ ਸਮਾਰੋਹ ਦਾ ਹਿੱਸਾ ਬਣਕੇ ਵੱਖ-ਵੱਖ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਾਸਤਰੀ ਮਾਡਲ ਸਕੂਲ ਦੇ 50 ਵਰ੍ਹੇ ਪੂਰੇ ਹੋਣ ਤੇ ਮੈਂ ਪ੍ਰਬੰਧਕਾਂ, ਸਕੂਲ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਾ ਹਾਂ, ਉੱਥੇ ਇੱਥੋਂ ਦੇ ਸਟਾਫ ਮੈਂਬਰ ਵੀ ਵਧਾਈ ਦੇ ਪਾਤਰ ਹਨ, ਜਿਹੜੇ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ -ਨਾਲ ਇੱਕ ਉਸਾਰੂ ਸਮਾਜ ਦੀ ਸਿਰਜਣਾ ਦੇ ਵਿੱਚ ਵਿਦਿਆਰਥੀ ਗਣ ਆਪੋ- ਆਪਣਾ ਯੋਗਦਾਨ ਪਾ ਸਕਣ। ਇਸ ਦੇ ਲਈ ਵੀ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸਮਰੱਥ ਬਣਾਇਆ ਜਾਂਦਾ ਹੈ, ਇਸ ਦੀ ਮਿਸਾਲ ਅੱਜ ਇਸ ਸਕੂਲ ਦੇ 50 ਵਰ੍ਹੇ ਪੂਰੇ ਹੋਣ ਦੇ ਮੌਕੇ ਤੇ ਸਾਫ ਵੇਖੀ ਜਾ ਸਕਦੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਵੀ ਖੁਸ਼ੀ ਅਤੇ ਸਕੂਲ ਪ੍ਰਬੰਧਕਾਂ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਪੜ੍ਹਾਈ ਕਰਕੇ ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਉੱਚ ਪਦਵੀਆਂ ਤੇ ਪਹੁੰਚ ਚੁੱਕੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਪਹੁੰਚੇ ਹਨ
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ