
ਮੋਹਾਲੀ 7 ਦਸੰਬਰ (ਹਿੰ. ਸ.)। ਸਥਾਨਕ 3ਬੀ2 ਮਾਰਕੀਟ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਦੇਖਰੇਖ ਹੇਠ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਤੇ ਐਸੋਸੀਏਸ਼ਨ ਦੀ ਤਰਫੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਰਾਗੀ ਸਿੰਘਾਂ ਦੀ ਤਰਫੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਧਾਰਮਿਕ ਸਮਾਗਮ ਦੇ ਦੌਰਾਨ ਹਾਜਰੀ ਲਗਵਾ ਕੇ ਜੋ ਆਨੰਦ ਦੀ ਪ੍ਰਾਪਤੀ ਹੋਈ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਆਯੋਜਨ ਹੁੰਦਾ ਰਹਿਣਾ ਚਾਹੀਦਾ ਹੈ, ਜਿਸ ਨਾਲ ਆਪਸੀ ਭਾਈਚਾਰਕ ਸਾਂਝ ਵਿੱਚ ਵਾਧਾ ਹੁੰਦਾ ਹੈ, ਅਤੇ ਸਮੁੱਚੀ ਲੁਕਾਈ ਦੇ ਵਿੱਚ ਆਪਸੀ ਮਿਲਵਰਤਣ ਅਤੇ ਅਨੁਸ਼ਾਸਨ ਬਣਿਆ ਰਹਿੰਦਾ ਹੈ, ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਮੁੱਚਾ ਚੁਗਿਰਦਾ ਅਮਨ -ਅਮਾਨ ਵਾਲਾ ਹੈ, ਇਹ ਸਭ ਕੁਝ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੀਆਂ ਲਮਕਦੀਆਂ ਮੰਗਾਂ ਦਾ ਹੱਲ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਦੇ ਚੱਲਦਿਆਂ ਹੀ ਸੰਭਵ ਹੋ ਸਕਿਆ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਹਾਲੀ ਹਲਕੇ ਦੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਿਹਾ ਜਾ ਰਹੀ ਹੈ ਅਤੇ ਕਈ ਸੜਕਾਂ ਨੋ ਨਵਿਆਉਣ ਦੇ ਲਈ ਨੀਹ ਪੱਥਰ ਰੱਖੇ ਜਾ ਚੁੱਕੇ ਹਨ, ਇਸ ਤੋਂ ਇਲਾਵਾ ਸਰਕਾਰ ਵੱਲੋਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚੋਂ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਆਪੋ- ਆਪਣੀ ਬਿਮਾਰੀ ਦਾ ਚੈਕਅਪ ਕਰਵਾਉਂਦੇ ਹਨ ਅਤੇ ਉਹਨਾਂ ਨੂੰ ਇਨਾ ਮੁਹੱਲਾ ਕਲੀਨਿਕਾਂ ਦੇ ਵਿੱਚੋਂ ਜਰੂਰੀ ਅਤੇ ਲੋੜੀਂਦੇ ਟੈਸਟ ਦੀ ਸੁਵਿਧਾ ਮਿਲਦੀ ਹੈ, ਉੱਥੇ ਨਾਲ ਹੀ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ