
ਬਰਨਾਲਾ, 7 ਦਸੰਬਰ (ਹਿੰ. ਸ.)। ਸ਼ਨੀਵਾਰ ਦੀ ਰਾਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ’ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਦੇ ਤਿੰਨ ਨੌਜਵਾਨਾਂ ਦੀ ਇਕ ਸੜਕ ਹਾਦਸੇ ਵਿੱਚ ਮੌਤ ਦੇ ਮੂੰਹ ਵਿਚ ਚਲੇ ਗਏ। ਇਸ ਮੰਦਭਾਗੀ ਘਟਨਾ ਦਾ ਪਤਾ ਲੱਗਦਿਆਂ ਹੀ ਪੂਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਹਿਚਾਣ ਆਕਾਸ਼ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਬੱਗਾ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਪਰਵਿੰਦਰ ਸਿੰਘ ਦੀ ਰਿਸਤੇਦਾਰੀ ਵਿਚ ਮੁੱਲਾਂਪੁਰ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਗਏ ਸਨ। ਜਿਥੋਂ ਉਹ ਦੇਰ ਸ਼ਾਮ ਮੋਟਰਸਾਈਕਲ ’ਤੇ ਵਾਪਸ ਪਿੰਡ ਗਹਿਲ ਨੂੰ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਤਿੰਨੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬਾਕੀਆਂ ਨੂੰ ਰਾਹਗੀਰਾਂ ਦੁਆਰਾ ਇਲਾਜ ਲਈ ਡੀ. ਐਮ. ਸੀ. ਹਸਪਤਾਲ ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ ਬਾਕੀ ਦੋ ਨੌਜਵਾਨਾਂ ਨੇ ਵੀ ਦਮ ਤੋੜ ਦਿੱਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ