
ਲੁਧਿਆਣਾ, 7 ਦਸੰਬਰ (ਹਿੰ. ਸ.)। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਅਧੀਨ ਪੈਂਦੇ ਇਲਾਕੇ ਗੁਰੂ ਅਰਜਨ ਦੇਵ ਨਗਰ ਵਿਚ ਚੋਰ ਘਰ ਵਿਚ ਪਈ ਅਲਮਾਰੀ ਦੇ ਤਾਲੇ ਤੋੜ ਕੇ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੇ ਸਮੇਤ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਅਨੀਤਾ ਸੇਠ ਪਤਨੀ ਸਵ: ਪਰਮਿੰਦਰ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ|
ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦੀ ਅਲਮਾਰੀ ਵਿਚ ਸੋਨੇ, ਹੀਰੇ ਤੇ ਚਾਂਦੀ ਦੇ ਗਹਿਣੇ ਰੱਖੇ ਹੋਏ ਸਨ | ਜਦੋਂ ਬੀਤੇ ਦਿਨ ਉਸਨੇ ਅਲਮਾਰੀ ਚੈੱਕ ਕੀਤੀ ਤਾਂ ਇਹ ਗਹਿਣੇ ਚੋਰੀ ਹੋ ਚੁੱਕੇ ਸਨ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ|
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ