ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਬਰਨਾਲਾ, 9 ਦਸੰਬਰ (ਹਿੰ. ਸ.)। ਜ਼ਿਲ੍ਹਾ ਚੋਣ ਅਫਸਰ - ਕਮ-ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਐੱਸ ਐੱਸ ਪੀ ਬਰਨਾਲਾ ਸਰਫਾਰਜ਼ ਆਲਮ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਅਹਿਮ ਬੈਠਕ ਕੀਤੀ । ਬੈਠਕ ਦੌਰਾਨ ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ
ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਪ੍ਰਬੰਧਾਂ ਸਬੰਧੀ ਬੈਠਕ ਕਰਦੇ ਹੋਏ।


ਬਰਨਾਲਾ, 9 ਦਸੰਬਰ (ਹਿੰ. ਸ.)। ਜ਼ਿਲ੍ਹਾ ਚੋਣ ਅਫਸਰ - ਕਮ-ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਐੱਸ ਐੱਸ ਪੀ ਬਰਨਾਲਾ ਸਰਫਾਰਜ਼ ਆਲਮ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਅਹਿਮ ਬੈਠਕ ਕੀਤੀ ।

ਬੈਠਕ ਦੌਰਾਨ ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਖੇਤਰਾਂ ਨਾਲ ਸਬੰਧਿਤ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧ ਮੁਕੰਮਲ ਕਰਕੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਿਪੋਰਟਾਂ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਸਬੰਧੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਸੁਰੱਖਿਆ ਅਤੇ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ।ਨਾਲ ਹੀ ਉਨ੍ਹਾਂ ਕਿਹਾ ਕਿ ਬੈਲਟ ਪੇਪਰ ਸਬੰਧੀ ਤਿਆਰੀ ਮੁਕੰਮਲ ਕੀਤੀ ਜਾਵੇ ਅਤੇ ਬੈਲਟ ਪੇਪਰ ਸਬੰਧੀ ਤਾਇਨਾਤ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾ ਦਿੱਤਾ ਜਾਵੇ। ਜ਼ਿਲ੍ਹਾ ਚੋਣ ਅਧਿਕਾਰੀ ਟੀ ਬੈਨਿਥ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande