ਐਨਆਈਏ ਅਦਾਲਤ ਨੇ ਛੇ ਨੂੰ ਉਮਰ ਕੈਦ ਅਤੇ ਤਿੰਨ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ
ਚੰਡੀਗੜ੍ਹ, 11 ਮਾਰਚ (ਹਿੰ.ਸ.)। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਮੋਹਾਲੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਅਸਲਾ ਅਤੇ ਗੋਲਾ ਬਾਰੂਦ ਮੰਗਵਾਉਣ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ ਵਿਚ ਨੌਂ ਦੋਸ਼ੀਆਂ ਨੂੰ ਕੈਦ ਦੀ ਸਜ਼ਾ ਸੁਣਾਈ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ, ਬਲਵੰਤ ਸਿ
ਐਨਆਈਏ ਅਦਾਲਤ ਨੇ ਛੇ ਨੂੰ ਉਮਰ ਕੈਦ ਅਤੇ ਤਿੰਨ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ


ਚੰਡੀਗੜ੍ਹ, 11 ਮਾਰਚ (ਹਿੰ.ਸ.)। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਮੋਹਾਲੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਅਸਲਾ ਅਤੇ ਗੋਲਾ ਬਾਰੂਦ ਮੰਗਵਾਉਣ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ ਵਿਚ ਨੌਂ ਦੋਸ਼ੀਆਂ ਨੂੰ ਕੈਦ ਦੀ ਸਜ਼ਾ ਸੁਣਾਈ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ, ਬਲਵੰਤ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ, ਮਾਨ ਸਿੰਘ, ਸ਼ੁਭਦੀਪ ਸਿੰਘ, ਸਾਜਨਪ੍ਰੀਤ ਸਿੰਘ, ਗੁਰਦੇਵ ਸਿੰਘ ਅਤੇ ਰੋਮਨਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਨੂੰ ਐਨਆਈਏ ਨੇ ਅਕਤੂਬਰ 2019 ਵਿੱਚ ਅੰਮ੍ਰਿਤਸਰ ਪੁਲਿਸ ਤੋਂ ਆਪਣੇ ਹੱਥ ਵਿੱਚ ਲੈ ਲਿਆ ਸੀ।

ਇਹ ਮਾਮਲਾ 22 ਸਤਬੰਰ 2019 ਦਾ ਹੈ ਜਦੋਂ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਚੋਹਲਾ ਸਾਹਿਬ ਦੇ ਬਾਹਰਵਾਰ ਕਾਬੂ ਕੀਤਾ ਸੀ। ਪੁਲਿਸ ਵੱਲੋਂ ਜਦੋਂ ਸਫੇਦ ਰੰਗ ਦੀ ਮਾਰੂਤੀ ਸਵਿਫਟ ਕਾਰ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਇਸ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਏ ਸਨ। ਉਸ ਵੇਲੇ ਗ੍ਰਿਫਤਾਰ ਵਿਅਕਤੀਆਂ ਦੀ ਸ਼ਨਾਖ਼ਤ ਬਲਵੰਤ ਸਿੰਘ ਉਰਫ ਬਾਬਾ ਉਰਫ ਨਿਹੰਗ, ਅਕਾਸ਼ਦੀਪ ਸਿੰਘ ਉਰਫ ਅਕਾਸ਼ ਰੰਧਾਵਾ, ਹਰਭਜਨ ਸਿੰਘ ਤੇ ਬਲਬੀਰ ਸਿੰਘ ਵਜੋਂ ਹੋਈ ਸੀ। ਅਕਾਸ਼ਦੀਪ ਤੇ ਬਾਬਾ ਬਲਵੰਤ ਸਿੰਘ ਦੋਵਾਂ ਦਾ ਅਪਰਾਧਿਕ ਪਿਛੋਕੜ ਸੀ। ਦੋਵਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ।

ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਪੁਲਿਸ ਥਾਣੇ ਵਿੱਚ 22 ਸਤਬੰਰ, 2019 ’ਚ ਯੂਏਪੀਏ, ਅਸਲਾ ਐਕਟ, ਵਿਸਫੋਕਟ ਪਦਾਰਥ ਐਕਟ ਤੇ ਆਈਪੀਸੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਐਫਆਈਆਰ 0013 ਦਰਜ ਕੀਤੀ ਗਈ ਸੀ। ਮੁਲਜ਼ਮਾਂ ਕੋਲੋਂ ਫੜੇ ਸਾਮਾਨ ਵਿੱਚ 5 ਏਕੇ-47 (ਸਮੇਤ 16 ਮੈਗਜ਼ੀਨ ਤੇ 472 ਗੋਲੀ ਸਿੱਕਾ), 4 ਚੀਨ ਦੀਆਂ ਬਣੀਆਂ .30 ਪਿਸਤੌਲਾਂ (ਸਮੇਤ 8 ਮੈਗਜ਼ੀਨ ਤੇ 72 ਗੋਲੀ ਸਿੱਕਾ), 9 ਹੈਂਡ ਗ੍ਰਨੇਡ, 5 ਸੈਟੇਲਾਈਟ ਫੋਨ ਸਮੇਤ ਸਾਰੇ ਸਾਧਨ, ਦੋ ਮੋਬਾਈਲ ਫੋਨ, ਦੋ ਵਾਈਰਲੈਸ ਸੈੱਟ ਤੇ 10 ਲੱਖ ਰੁਪਏ ਦੀ ਨਕਲੀ ਭਾਰਤੀ ਕਰੰਸੀ ਸ਼ਾਮਲ ਸੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande