ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮੜੀਆਂਵਾਲ ਵਿਖੇ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਕੀਤਾ
ਬਟਾਲਾ, 1 ਅਪ੍ਰੈਲ (ਹਿੰ. ਸ.)। ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਮੜੀਆਂਵਾਲ ਵਿਖੇ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ।
ਪਿੰਡ ਮੜੀਆਂਵਾਲ ਵਿਖੇ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ਼ੈਰੀ ਕਲਸੀ।


ਬਟਾਲਾ, 1 ਅਪ੍ਰੈਲ (ਹਿੰ. ਸ.)। ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਮੜੀਆਂਵਾਲ ਵਿਖੇ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਲੋਕਾਂ ਦੀ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪਿੰਡਾਂ ਅੰਦਰ ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਤੇ ਸੀਸੀਟੀਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਫਲ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕੰਮ ਕੀਤੇ ਹਨ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande