ਨਵੀਂ ਦਿੱਲੀ, 21 ਅਪ੍ਰੈਲ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕੈਥੋਲਿਕ ਈਸਾਈ ਧਰਮ ਗੁਰੂ ਪੋਪ ਫਰਾਂਸਿਸ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਸਾਹਸ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਪੋਪ ਫਰਾਂਸਿਸ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ, ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ, ਪਰਮ ਪੂਜਯ ਪੋਪ ਫਰਾਂਸਿਸ ਦੇ ਦਿਹਾਂਤ ਤੋਂ ਮੈਨੂੰ ਬਹੁਤ ਦੁਖ ਹੋਇਆ ਹਾਂ। ਦੁੱਖ ਅਤੇ ਯਾਦ ਦੀ ਇਸ ਘੜੀ ਵਿੱਚ, ਵਿਸ਼ਵ ਕੈਥੋਲਿਕ ਭਾਈਚਾਰੇ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ ਹਨ। ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਸਾਹਸ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ। ਛੋਟੀ ਉਮਰ ਤੋਂ ਹੀ, ਨ੍ਹਾਂ ਨੇ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ ਨੂੰ ਸਾਕਾਰ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਗਰੀਬਾਂ ਅਤੇ ਦੱਬੇ-ਕੁਚਲਿਆਂ ਦੀ ਲਗਨ ਨਾਲ ਸੇਵਾ ਕੀਤੀ। ਜੋ ਲੋਕ ਪੀੜ੍ਹਤ ਸਨ, ਉਨ੍ਹਾਂ ਲਈ ਉਨ੍ਹਾਂ ਨੇ ਉਮੀਦ ਦੀ ਭਾਵਨਾ ਜਗਾਈ।
ਉਨ੍ਹਾਂ ਨੇ ਅੱਗੇ ਲਿਖਿਆ, ਮੈਂ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਨੂੰ ਯਾਦ ਕਰਦਾ ਹਾਂ ਅਤੇ ਸਮਾਵੇਸ਼ੀ ਅਤੇ ਸਰਵਪੱਖੀ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਬਹੁਤ ਪ੍ਰੇਰਿਤ ਹੋਇਆ। ਭਾਰਤ ਦੇ ਲੋਕਾਂ ਪ੍ਰਤੀ ਉਨ੍ਹਾਂ ਦਾ ਪਿਆਰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਆਤਮਾ ਨੂੰ ਪਰਮਾਤਮਾ ਦੀ ਗੋਦ ’ਚ ਸ਼ਾਂਤੀ ਦੇਵੇ।
ਜ਼ਿਕਰਯੋਗ ਹੈ ਕਿ ਪੋਪ ਫਰਾਂਸਿਸ ਦਾ ਸੋਮਵਾਰ ਨੂੰ ਉਨ੍ਹਾਂ ਦੇ ਨਿਵਾਸ ਕਾਸਾ ਸੈਂਟਾ ਮਾਰਟਾ, ਵੈਟੀਕਨ ਵਿਖੇ ਦਿਹਾਂਤ ਹੋ ਗਿਆ ਸੀ। ਉਹ 88 ਸਾਲਾਂ ਦੇ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ