ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਦੇ ਦੋ ਦਿਨਾਂ ਦੌਰੇ ਲਈ ਰਵਾਨਾ
ਨਵੀਂ ਦਿੱਲੀ, 22 ਅਪ੍ਰੈਲ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਸਾਊਦੀ ਅਰਬ ਲਈ ਰਵਾਨਾ ਹੋ ਗਏ। ਉਹ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ 'ਤੇ 22-23 ਅਪ੍ਰੈਲ ਨੂੰ ਸਾਊਦੀ ਅਰਬ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ ਰਵਾਨਾ ਹੋ
ਸਾਊਦੀ ਅਰਬ ਰਵਾਨਾ ਹੋਣ ਤੋਂ ਕੁਝ ਪਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ।


ਨਵੀਂ ਦਿੱਲੀ, 22 ਅਪ੍ਰੈਲ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਸਾਊਦੀ ਅਰਬ ਲਈ ਰਵਾਨਾ ਹੋ ਗਏ। ਉਹ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ 'ਤੇ 22-23 ਅਪ੍ਰੈਲ ਨੂੰ ਸਾਊਦੀ ਅਰਬ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਐਕਸ ਹੈਂਡਲ 'ਤੇ ਲਿਖਿਆ, ਜੇਦਾਹ (ਸਾਊਦੀ ਅਰਬ) ਦੇ ਲਈ ਰਵਾਨਾ ਹੋ ਰਿਹਾ ਹਾਂ। ਉੱਥੇ ਮੈਂ ਵੱਖ-ਵੱਖ ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਵਾਂਗਾ। ਭਾਰਤ, ਸਾਊਦੀ ਅਰਬ ਨਾਲ ਆਪਣੇ ਇਤਿਹਾਸਕ ਸਬੰਧਾਂ ਨੂੰ ਮਹੱਤਵ ਦਿੰਦਾ ਹੈ। ਪਿਛਲੇ ਦਹਾਕੇ ਦੌਰਾਨ ਦੁਵੱਲੇ ਸਬੰਧਾਂ ਨੇ ਕਾਫ਼ੀ ਤੇਜ਼ੀ ਫੜੀ ਹੈ। ਮੈਨੂੰ ਰਣਨੀਤਕ ਭਾਈਵਾਲੀ ਪ੍ਰੀਸ਼ਦ ਦੀ ਦੂਜੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਉਤਾਵਲਾ ਹਾਂ। ਮੈਂ ਉੱਥੇ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਾਂਗਾ।’’

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande