ਰਾਏਪੁਰ (ਛੱਤੀਸਗੜ੍ਹ ), 24 ਅਪ੍ਰੈਲ (ਹਿ.ਸ.)। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ 8 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਆਪਣੇ ਮਾਮੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਰਾਏਪੁਰ ਪਹੁੰਚੀ ਸੀ। ਇਸ ਦੌਰਾਨ, ਗੁਆਂਢ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਜਬਰ ਜ਼ਨਾਹ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਦੇ ਹੀ ਬਜਰੰਗ ਦਲ ਅਤੇ ਹਿੰਦੂ ਸੰਗਠਨ ਦੇ ਲੋਕ ਅੱਧੀ ਰਾਤ ਨੂੰ ਟਿਕਰਾਪਾਰਾ ਥਾਣੇ ਪਹੁੰਚ ਗਏ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਟਿਕਰਾਪਾਰਾ ਪੁਲਿਸ ਦੇ ਅਨੁਸਾਰ, ਲੜਕੀ ਆਪਣੇ ਮਾਮੇ ਦੇ ਘਰ ਆਈ ਹੋਈ ਸੀ ਅਤੇ ਘਰ ਦੇ ਨੇੜੇ ਖੇਡ ਰਹੀ ਸੀ। ਇਸ ਦੌਰਾਨ, ਮੁਸਲਿਮ ਨੌਜਵਾਨ, ਜੋ ਕਿ ਨੇੜੇ ਹੀ ਕਿਰਾਏ 'ਤੇ ਰਹਿ ਰਿਹਾ ਸੀ, ਲੜਕੀ ਨੂੰ ਵਰਗਲਾ ਕੇ ਆਪਣੇ ਕਮਰੇ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਗਲਤ ਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਕੁੜੀ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ ਪਰ ਉਦੋਂ ਤੱਕ ਮੁਲਜ਼ਮ ਭੱਜ ਚੁੱਕਾ ਸੀ। ਬਾਅਦ ਵਿੱਚ, ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਲੜਕੀ ਦੀ ਡਾਕਟਰੀ ਜਾਂਚ ਕਰਵਾਈ ਅਤੇ ਮਨੋਵਿਗਿਆਨਕ ਸਲਾਹ ਦਾ ਪ੍ਰਬੰਧ ਕੀਤਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਟਿਕਰਾਪਾਰਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲੜਕੀ ਦੇ ਬਿਆਨ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ। ਉੱਧਰ, ਬਜਰੰਗ ਦਲ ਅਤੇ ਹੋਰ ਹਿੰਦੂ ਸੰਗਠਨਾਂ ਦੇ ਵਰਕਰ ਵੀ ਪੁਲਿਸ ਸਟੇਸ਼ਨ ਪਹੁੰਚੇ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ