ਭਾਰਤ-ਪਾਕਿ ਸਰਹੱਦ ’ਤੇ ਬੀਐਸਐਫ ਦੀ ਸਹਾਇਤਾ ਲਈ 5500 ਹੋਮ ਗਾਰਡ ਜਵਾਨ ਤਾਇਨਾਤ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)। ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਦੀ ਸਹਾਇਤਾ ਲਈ ਪੰਜਾਬ ਵਿੱਚ 500 ਕਿਲੋਮੀਟਰ ਤੋਂ ਵੱਧ ਸਰਹੱਦ 'ਤੇ ਪੰਜਾਬ ਸਰਕਾਰ 5,500 ਹੋਮ ਗਾਰਡ ਜਵਾਨ ਤਾਇਨਾਤ ਕਰੇਗੀ। ਇਸ ਲਈ ਸੂਬਾ ਸਰਕਾਰ ਨੇ ਹੋਮ ਗਾਰਡਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵ
ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।


ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)। ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਦੀ ਸਹਾਇਤਾ ਲਈ ਪੰਜਾਬ ਵਿੱਚ 500 ਕਿਲੋਮੀਟਰ ਤੋਂ ਵੱਧ ਸਰਹੱਦ 'ਤੇ ਪੰਜਾਬ ਸਰਕਾਰ 5,500 ਹੋਮ ਗਾਰਡ ਜਵਾਨ ਤਾਇਨਾਤ ਕਰੇਗੀ। ਇਸ ਲਈ ਸੂਬਾ ਸਰਕਾਰ ਨੇ ਹੋਮ ਗਾਰਡਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਸ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਰਾਜ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਇੱਕ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰਾ ਵਧਾਉਣ ਲਈ, ਪੰਜਾਬ ਪੁਲਿਸ ਦੇ ਸਰਹੱਦੀ ਵਿੰਗ ਦੇ 5,500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ `ਤੇ ਬੀਐਸਐਫ ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਤੱਤ ਨੂੰ ਫੜਨ ਵਿੱਚ ਮਦਦ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (ਐਸ.ਡੀ.ਆਰ.ਐਫ.) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande