ਕਲਕੱਤਾ ਹਾਈ ਕੋਰਟ ਵਿੱਚ ਵਕੀਲ ਨਾਲ ਕੁੱਟਮਾਰ ਦਾ ਦੋਸ਼, ਤ੍ਰਿਣਮੂਲ ਕਾਂਗਰਸ ਦੇ ਸੰਸਦ ਕਲਿਆਣ ਬੈਨਰਜੀ ਖ਼ਿਲਾਫ਼ ਸ਼ਿਕਾਇਤ ਦਰਜ
ਕੋਲਕਾਤਾ, 26 ਅਪ੍ਰੈਲ (ਹਿੰ.ਸ.)। ਕਲਕੱਤਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ ਚਾਰ ਵਾਰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ 'ਤੇ ਅਦਾਲਤ ਦੇ ਅਹਾਤੇ ਦੇ ਅੰਦਰ ਇੱਕ ਹੋਰ ਵਕੀਲ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀੜਤ ਵਕੀਲ ਅਸ਼ੋਕ ਕੁਮਾਰ ਨਾਥ ਨੇ ਕੋਲਕਾਤਾ ਦੇ ਹੇਅਰ ਸਟ੍ਰੀਟ ਪੁਲਿਸ
ਕਲਕੱਤਾ ਹਾਈ ਕੋਰਟ ਵਿੱਚ ਵਕੀਲ ਨਾਲ ਕੁੱਟਮਾਰ ਦਾ ਦੋਸ਼, ਤ੍ਰਿਣਮੂਲ ਕਾਂਗਰਸ ਦੇ ਸੰਸਦ ਕਲਿਆਣ ਬੈਨਰਜੀ ਖ਼ਿਲਾਫ਼ ਸ਼ਿਕਾਇਤ ਦਰਜ


ਕੋਲਕਾਤਾ, 26 ਅਪ੍ਰੈਲ (ਹਿੰ.ਸ.)। ਕਲਕੱਤਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ ਚਾਰ ਵਾਰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ 'ਤੇ ਅਦਾਲਤ ਦੇ ਅਹਾਤੇ ਦੇ ਅੰਦਰ ਇੱਕ ਹੋਰ ਵਕੀਲ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀੜਤ ਵਕੀਲ ਅਸ਼ੋਕ ਕੁਮਾਰ ਨਾਥ ਨੇ ਕੋਲਕਾਤਾ ਦੇ ਹੇਅਰ ਸਟ੍ਰੀਟ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਕਲਿਆਣ ਬੈਨਰਜੀ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ, ਕਾਲਰ ਤੋਂ ਫੜ੍ਹਕੇ ਘਸੀਟਿਆ ਅਤੇ ਉਨ੍ਹਾਂ ਦੇ ਮੂੰਹ 'ਤੇ ਮੁੱਕਾ ਮਾਰਿਆ, ਜਿਸ ਨਾਲ ਉਹ ਜ਼ਖਮੀ ਹੋ ਗਏ। ਇਹ ਘਟਨਾ ਵੀਰਵਾਰ ਸਵੇਰੇ 11 ਵਜੇ ਦੇ ਕਰੀਬ ਕੋਰਟ ਨੰਬਰ 11 ਦੇ ਬਾਹਰ ਵਾਪਰੀ, ਜੋ ਕਿ ਜਸਟਿਸ ਤਪੋਬ੍ਰਤ ਚੱਕਰਵਰਤੀ ਅਤੇ ਜਸਟਿਸ ਰਿਤੋਬ੍ਰਤ ਕੁਮਾਰ ਮਿੱਤਰਾ ਦੀ ਡਿਵੀਜ਼ਨ ਬੈਂਚ ਹੈ। ਉਸ ਸਮੇਂ ਅਦਾਲਤ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ।

ਨਾਥ ਨੇ ਦੱਸਿਆ ਕਿ ਉਨ੍ਹਾਂ ਨੇ ਅਦਾਲਤ ਦੇ ਅੰਦਰ ਤ੍ਰਿਣਮੂਲ ਸੰਸਦ ਮੈਂਬਰ ਸੌਗਤ ਰਾਏ ਵਿਰੁੱਧ ਬੈਨਰਜੀ ਵੱਲੋਂ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ, ਅਦਾਲਤ ਤੋਂ ਬਾਹਰ ਆਉਂਦੇ ਹੋਏ, ਬੈਨਰਜੀ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਬੈਨਰਜੀ ਨੇ ਆਪਣੇ ਕੁਝ ਸਾਥੀ ਵਕੀਲਾਂ ਨੂੰ ਉਨ੍ਹਾਂ 'ਤੇ ਹਮਲਾ ਕਰਨ ਲਈ ਬੁਲਾਇਆ ਸੀ।

ਨਾਥ ਨੇ ਮੀਡੀਆ ਨੂੰ ਕਿਹਾ, ‘‘ਮੈਂ ਸੌਗਤ ਰਾਏ ਬਾਰੇ ਉਨ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ 'ਤੇ ਇਤਰਾਜ਼ ਜਤਾਇਆ ਸੀ, ਜਿਸ ਨਾਲ ਉਹ ਗੁੱਸੇ ਵਿੱਚ ਆ ਗਏ। ਅਤੇ ਉਨ੍ਹਾਂ ਨੇ ਮੇਰੇ 'ਤੇ ਹਮਲਾ ਕਰ ਦਿੱਤਾ। ਮੇਰੇ ਚਿਹਰੇ 'ਤੇ ਸੱਟਾਂ ਲੱਗੀਆਂ ਅਤੇ ਖੂਨ ਵਹਿਣ ਲੱਗ ਪਿਆ।’’ ਨਾਥ ਨੇ ਬੇਨਤੀ ਕੀਤੀ ਹੈ ਕਿ ਪੁਲਿਸ ਸਟੇਸ਼ਨ ਵਿੱਚ ਦਿੱਤੀ ਗਈ ਉਨ੍ਹਾਂ ਦੀ ਸ਼ਿਕਾਇਤ ਨੂੰ ਐਫਆਈਆਰ ਵਜੋਂ ਦਰਜ ਕੀਤਾ ਜਾਵੇ। ਦੂਜੇ ਪਾਸੇ, ਕਲਿਆਣ ਬੈਨਰਜੀ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ, ਮੈਂ ਕਿਸੇ 'ਤੇ ਹਮਲਾ ਨਹੀਂ ਕੀਤਾ। ਉਹ ਵਾਰ-ਵਾਰ ਮੈਨੂੰ ਝੂਠੇ ਦੋਸ਼ਾਂ ਨਾਲ ਭੜਕੇ ਰਹੇ ਸਨ। ਮੈਂ ਉਨ੍ਹਾਂ ਨੂੰ ਸਿਰਫ਼ ਇੱਕ ਪਾਸੇ ਕੀਤਾ ਸੀ। ਹੁਣ ਤੱਕ ਇਸ ਪੂਰੇ ਮਾਮਲੇ 'ਤੇ ਤ੍ਰਿਣਮੂਲ ਕਾਂਗਰਸ ਦੇ ਕਿਸੇ ਹੋਰ ਨੇਤਾ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande