ਪੰਜਾਬ ਤੇ ਚੰਡੀਗੜ੍ਹ ’ਚ ਆਉਣ ਵਾਲੇ ਦਿਨਾਂ ਦੌਰਾਨ ਵਧੇਗੀ ਗਰਮੀ
ਚੰਡੀਗੜ੍ਹ, 3 ਅਪ੍ਰੈਲ (ਹਿੰ. ਸ.)। ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ ਵਿੱਚ ਸਰਗਰਮ ਹੋ ਗਿਆ ਹੈ, ਪ
ਪੰਜਾਬ


ਚੰਡੀਗੜ੍ਹ, 3 ਅਪ੍ਰੈਲ (ਹਿੰ. ਸ.)। ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ ਵਿੱਚ ਸਰਗਰਮ ਹੋ ਗਿਆ ਹੈ, ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦਿਖਾਈ ਨਹੀਂ ਦੇਵੇਗਾ। ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ।ਸੂਬੇ ‘ਚ ਤਾਪਮਾਨ 36 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਵਧਦੀ ਗਰਮੀ ਦਾ ਸੰਕੇਤ ਹੈ।ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ‘ਚ ਤੇਜ਼ ਗਰਮੀ ਪੈ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande