ਜਲਾਲਾਬਾਦ 3 ਅਪ੍ਰੈਲ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕੀਤੇ ਜਾ ਰਹੇ ਹਨ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਿਆ ਰਹੇ। ਇਸੇ ਲੜੀ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਲਮੋਚੜ ਵਿਖੇ 21 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ।ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ |ਇਸ ਮੌਕੇ ਉਨ੍ਹਾਂ ਜਲਾਲਾਬਾਦ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਕਿ ਉਹ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਰਥਕ ਬਣਾਉਣ ਵਿਚ ਆਪਣਾ ਵਢਮੁਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜਨ ਭਾਗੀਦਾਰ ਦਾ ਸਹਿਯੋਗ ਬਹੁਤ ਜਰੂਰੀ ਹੈ ਤੇ ਸਭਨਾ ਦੇ ਯੋਗਦਾਨ ਸਦਕਾ ਹੀ ਇਸ ਮਾੜੀ ਕੁਰੀਤੀ ਨੂੰ ਜੜੋ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕ੍ਰਿਕੇਟ ਕਿੱਟ ਦੀ ਵੀ ਵੰਡ ਕੀਤੀ ਅਤੇ ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚ ਖੇਡ ਸਟੇਡੀਅਮ ਕ੍ਰਿਕੇਟ ਕਿੱਟ ਉਨ੍ਹਾਂ ਦਾ ਪਹਿਲਾ ਟੀਚਾ ਹੈ।ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉਪਰ ਚੁੱਕਣ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਧੜਾਧੜ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਵਿੱਚੋ ਖਿਡਾਰੀ ਪੈਦਾ ਕੀਤੇ ਜਾ ਸਕਣ ਜੋ ਕਿ ਅੰਤਰਰਾਸ਼ਟਰੀ ਪੱਧਰ ਦੇ ਆਪਣੀ ਛਾਪ ਛੱਡਣ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਬਣਨ ਨਾਲ ਨੌਜਵਾਨ ਨਸ਼ਿਆਂ ਵਰਗੀ ਬਿਮਾਰੀ ਤੋਂ ਵੀ ਦੂਰ ਰਹਿਣਗੇ ਅਤੇ ਖੇਡਾਂ ਵਿੱਚ ਉੱਚ ਮੁਕਾਮ ਹਾਸਲ ਕਰਕੇ ਆਪਣੇ ਜ਼ਿਲ੍ਹੇ, ਪਿੰਡ ਅਤੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਕਰਨਗੇ।ਇਸ ਮੌਕੇ ਉਨ੍ਹਾਂ ਖੇਡ ਸਟੇਡੀਅਮ ਤੋਂ ਇਲਾਵਾ ਕਿਚਨ ਸ਼ੈਡ, ਪੀਣ ਵਾਲੇ ਪਾਣੀ, ਸ਼ਮਸ਼ਾਨ ਘਾਟ ਦੀ ਚਾਰਦੀਵਾਰ, ਸਾਫ-ਸਫਾਈ ਆਦਿ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਬਾਰੇ ਵਿਚਾਰ-ਚਰਚਾ ਕੀਤੀ ਤੇ ਜਲਦ ਹੀ ਲੋਕ ਹਿਤ ਕਰਨ ਦੀ ਗੱਲ ਆਖੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ