ਤੇਲ ਅਵੀਵ, 6 ਅਪ੍ਰੈਲ (ਹਿੰ.ਸ.)। ਅਮਰੀਕਾ ਵੱਲੋਂ ਲਗਾਏ ਗਏ ਟੈਰਿਫ ਨੂੰ ਲੈ ਕੇ ਅੰਤਰਰਾਸ਼ਟਰੀ ਦੁਨੀਆ ਵਿੱਚ ਹੜਕੰਪ ਮੱਚਿਆ ਹੋਇਆ ਹੈ। ਇਸ ਦੌਰਾਨ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸੋਮਵਾਰ ਨੂੰ ਅਮਰੀਕੀ ਵ੍ਹਾਈਟ ਹਾਊਸ ਦਾ ਦੌਰਾ ਕਰ ਸਕਦੇ ਹਨ। ਇਜ਼ਰਾਈਲੀ ਸਰਕਾਰ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2 ਅਪ੍ਰੈਲ ਨੂੰ ਆਪਣੇ ਨਵੇਂ ਟੈਰਿਫ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਈ ਦੇਸ਼ ਬਹੁਤ ਦਬਾਅ ਮਹਿਸੂਸ ਕਰ ਰਹੇ ਹਨ। ਇਜ਼ਰਾਈਲ ਵੀ ਉਨ੍ਹਾਂ ਵਿੱਚੋਂ ਇੱਕ ਹੈ। ਸੂਤਰਾਂ ਦਾ ਦਾਅਵਾ ਹੈ ਕਿ ਦੋ ਇਜ਼ਰਾਈਲੀ ਅਧਿਕਾਰੀਆਂ ਅਤੇ ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਸੰਕੇਤ ਦਿੱਤਾ ਹੈ ਕਿ ਬੈਂਜਾਮਿਨ ਨੇਤਨਯਾਹੂ ਸੋਮਵਾਰ ਨੂੰ ਵ੍ਹਾਈਟ ਹਾਊਸ ਆ ਕੇ ਟੈਰਿਫ ਮੁੱਦੇ 'ਤੇ ਚਰਚਾ ਕਰ ਸਕਦੇ ਹਨ।
ਉੱਧਰ, ਇਜ਼ਰਾਈਲ ਦੀ ਨਿਊਜ਼ ਸਰਵਿਸ ਅਰੂਟਜ਼ ਦਾ ਕਹਿਣਾ ਹੈ ਕਿ ਟੈਰਿਫਾਂ ਦੇ ਐਲਾਨ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਕੋਈ ਰਾਜ ਮੁਖੀ ਟਰੰਪ ਨੂੰ ਮਿਲਣਗੇ। ਨਾਲ ਹੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਵੀ ਲੱਭਣਗੇ। ਜ਼ਿਕਰਯੋਗ ਹੈ ਕਿ ਅਮਰੀਕਾ ਨੇ 60 ਦੇਸ਼ਾਂ 'ਤੇ ਨਵੇਂ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਕਾਰਨ ਚੀਨ ਸਮੇਤ ਕੁਝ ਦੇਸ਼ਾਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਅਮਰੀਕਾ 'ਤੇ ਜਵਾਬੀ ਟੈਰਿਫ ਲਗਾਉਣ ਦਾ ਐਲਾਨ ਵੀ ਕੀਤਾ ਹੈ। ਇਜ਼ਰਾਈਲ 'ਤੇ ਵੀ 17 ਫੀਸਦੀ ਟੈਰਿਫ ਲਗਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ