ਸ੍ਰੀ ਹਰਗੋਬਿੰਦਪੁਰ ਸਾਹਿਬ, 19 ਮਈ (ਹਿੰ. ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ ਪਿੰਡ ਦਰੋਗਾ, ਪੱਡੇ ਤੇ ਪੇਜੋਚੱਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ।ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰ ਰੋਜ਼ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੀ ਕਮਰ ਤੋੜ ਰਹੀ ਹੈ ਅਤੇ ਭਾਰੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ