ਪੰਜਾਬ : ਤਰਨਤਾਰਨ ਤੋਂ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ, 9 ਮਈ (ਹਿੰ.ਸ.)। ਪੁਲਿਸ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਤੋਂ ਪਾਕਿਸਤਾਨ ਨਾਲ ਸਬੰਧਿਤ ਨਾਰਕੋ ਅਤੇ ਟੈਰਰ ਮਾਡਿਊਲ ਨਾਲ ਜੁੜੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਰਨਤਾਰਨ ਦੇ
ਬਰਾਮਦ ਹਥਿਆਰ, ਹੈਰੋਇਨ, ਡਰੱਗ ਮਨੀ ਅਤੇ ਹੋਰ ਸਮਾਨ।


ਚੰਡੀਗੜ੍ਹ, 9 ਮਈ (ਹਿੰ.ਸ.)। ਪੁਲਿਸ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਤੋਂ ਪਾਕਿਸਤਾਨ ਨਾਲ ਸਬੰਧਿਤ ਨਾਰਕੋ ਅਤੇ ਟੈਰਰ ਮਾਡਿਊਲ ਨਾਲ ਜੁੜੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਰਨਤਾਰਨ ਦੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੱਡਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਸੀਆਈਏ ਸਟਾਫ ਟੀਮ ਨੂੰ ਸੂਚਨਾ ਮਿਲੀ ਕਿ ਪਾਕਿਸਤਾਨ ਨਾਲ ਸਬੰਧਤ ਮਾਡਿਊਲ ਦੇ ਕੁਝ ਲੋਕ ਇਲਾਕੇ ਵਿੱਚ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ 'ਤੇ ਸੀਆਈਏ ਸਟਾਫ ਦੀ ਟੀਮ ਨੇ ਜਗਰੂਪ ਸਿੰਘ, ਲਵਪ੍ਰੀਤ ਸਿੰਘ ਨੂੰ ਸਿਟੀ ਥਾਣੇ ਦੀ ਹੱਦ ਤੋਂ ਗ੍ਰਿਫ਼ਤਾਰ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ, ਸੱਤ ਮੈਗਜ਼ੀਨ, ਲਗਭਗ 80 ਕਾਰਤੂਸ, ਪੰਜ ਕਿਲੋਗ੍ਰਾਮ ਹੈਰੋਇਨ, 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਪੰਜਾਬ ਪੁਲਿਸ ਲਈ ਇੱਕ ਵੱਡੀ ਸਫਲਤਾ ਹੈ। ਜਗਰੂਪ ਸਿੰਘ ਅਤੇ ਲਵਪ੍ਰੀਤ ਸਿੰਘ ਖਿਲਾਫ਼ ਸਿਟੀ ਪੁਲਿਸ ਸਟੇਸ਼ਨ ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਬਾਅਦ ਦੁਪਹਿਰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲੈ ਲਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande